ਜਸਟਿਸ ਜੋਸੇਫ਼ ਦੇ ਨਾਮ 'ਤੇ ਬਣੀ ਸਹਿਮਤੀ, ਸੁਪਰੀਮ ਕੋਰਟ ਕੋਲੇਜੀਅਮ ਨੇ ਫਿਰ ਭੇਜਿਆ ਨਾਮ
Published : Jul 21, 2018, 12:04 pm IST
Updated : Jul 21, 2018, 12:04 pm IST
SHARE ARTICLE
Uttarakhand HC Chief Justice KM Joseph
Uttarakhand HC Chief Justice KM Joseph

ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ 5 ਸੀਨੀਅਰ ਜੱਜਾਂ ਦੀ ਸੁਪਰੀਮ ਕੋਰਟ ਕੋਲੇਜੀਅਮ ਨੇ ਉਤਰਾਖੰਡ ਹਾਈਕੋਰਟ ਦੇ ਚੀਫ਼ ਜਸਟਿਸ ਕੇ ਐਮ ...

ਨਵੀਂ ਦਿੱਲੀ : ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ 5 ਸੀਨੀਅਰ ਜੱਜਾਂ ਦੀ ਸੁਪਰੀਮ ਕੋਰਟ ਕੋਲੇਜੀਅਮ ਨੇ ਉਤਰਾਖੰਡ ਹਾਈਕੋਰਟ ਦੇ ਚੀਫ਼ ਜਸਟਿਸ ਕੇ ਐਮ ਜੋਸੇਫ਼ ਦਾ ਨਾਮ ਦੁਬਾਰਾ ਸੁਪਰੀਮ ਕੋਰਟ ਦੇ ਜਸਟਿਸ ਦੇ ਤੌਰ 'ਤੇ ਨਿਯੁਕਤ ਕਰਨ ਲਈ ਸਿਫ਼ਾਰਸ਼ ਦਾ ਫ਼ੈਸਲਾ ਕੀਤਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਕੇਂਦਰ ਸਰਕਾਰ ਨੇ ਜਸਟਿਸ ਜੋਸੇਫ਼ ਨੂੰ ਪ੍ਰਮੋਟ ਕਰਨ ਦੀ ਕੋਲੇਜੀਅਮ ਦੀ ਸਿਫ਼ਾਰਸ਼ ਵਾਪਸ ਭੇਜ ਦਿਤੀ ਸੀ। ਕੇਂਦਰ ਨੇ ਤਰਕ ਰਖਿਆ ਸੀ ਕਿ ਇਹ ਪ੍ਰਸਤਾਵ ਟਾਪ ਕੋਰਟ ਦੇ ਪੈਰਾਮੀਟਰਜ਼ ਦੇ ਤਹਿਤ ਨਹੀਂ ਹੈ।

Supream Court Supream Courtਕੇਂਦਰ ਵਲੋਂ ਇਹ ਵੀ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਵਿਚ ਕੇਰਲ ਤੋਂ ਲੋੜੀਂਦੀ ਅਗਵਾਈ ਹੈ, ਜਿੱਥੋਂ ਉਹ ਆਉਂਦੇ ਹਨ। ਕੇਂਦਰ ਨੇ ਸੁਪਰੀਮ ਕੋਰਟ ਦੇ ਜੱਜ ਦੇ ਤੌਰ 'ਤੇ ਪ੍ਰਮੋਸ਼ਨ ਲਈ ਉਨ੍ਹਾਂ ਦੀ ਸੀਨੀਅਰਤਾ 'ਤੇ ਸਵਾਲ ਉਠਾਏ ਸਨ। ਕੋਲੇਜੀਅਮ ਨੇ ਨਾਲ ਹੀ ਮਦਰਾਸ ਹਾਈਕੋਰਟ ਦੀ ਚੀਫ਼ ਜਸਟਿਸ ਇੰਦਰਾ ਬੈਨਰਜੀ ਅਤੇ ਉਡੀਸਾ ਹਾਈਕੋਰਟ ਦੇ ਚੀਫ਼ ਜਸਟਿਸ ਵਿਨੀਤ ਸਰਨ ਦਾ ਨਾਮ ਸੁਪਰੀਮ ਕੋਰਟ ਦੇ ਜਸਟਿਸ ਦੇ ਤੌਰ 'ਤੇ ਨਿਯੁਕਤੀ ਲਈ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ ਹੈ।

Chief Justice Supream Court Chief Justice Supream Courtਕੋਲੇਜੀਅਮ ਨੇ ਇਸ ਤੋਂ ਇਲਾਵਾ ਕਈ ਹੋਰ ਹਾਈਕੋਰਟ ਦੇ ਜੱਜਾਂ ਨੂੰ ਵੀ ਦੂਜੇ ਹਾਈ ਕੋਰਟ ਵਿਚ ਨਿਯੁਕਤੀ ਦੀ ਮੰਗ ਕੀਤੀ ਹੈ। ਕੋਲੇਜੀਅਮ ਨੇ ਦਿੱਲੀ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਨੂੰ ਜੰਮੂ-ਕਸ਼ਮੀਰ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਮੰਗ ਕੀਤੀ ਹੈ। ਕੋਲਕੱਤਾ ਹਾਈ ਕੋਰਟ ਦੇ ਸੀਨੀਅਰ ਜਸਟਿਸ ਅਨਿਰੁੱਧ ਬੋਸ ਨੂੰ ਝਾਰਖੰਡ ਹਾਈਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। 

Supream Court Supream Courtਸੁਪਰੀਮ ਕੋਰਟ ਕੋਲੇਜੀਅਮ ਨੇ ਬੰਬੇ ਹਾਈ ਕੋਰਟ ਦੇ ਜਸਟਿਸ ਵੀ ਕੇ ਤਹਿਲਰਮਾਨੀ ਨੂੰ ਮਦਰਾਸ ਹਾਈ ਕੋਰਟ ਦੇ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਕੋਲੇਜੀਅਮ ਨੇ ਗੁਜਰਾਤ ਹਾਈ ਕੋਰਟ ਦੇ ਐਮ ਆਰ ਸ਼ਾਹ ਨੂੰ ਪਟਨਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਜਸਟਿਸ ਜਸਤੀ ਚੇਲਾਮੇਸ਼ਵਰ ਦੀ ਮੈਂਬਰਸ਼ਿਪ ਵਾਲੇ ਕੋਲੇਜੀਅਮ ਦੀ ਇਕਮਤ ਨਾਲ ਕੀਤੀ ਗਈ ਸਿਫ਼ਾਰਸ਼ ਦੇ ਆਧਾਰ 'ਤੇ ਉਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਐਮ ਜੋਸੇਫ਼ ਨੂੰ ਦੇਸ਼ ਦੀ ਸੀਨੀਅਰ ਅਦਾਲਤ ਵਿਚ ਜੱਜ ਬਣਾਉਣ ਦੀ ਰਾਹ ਵਿਚ ਕੇਂਦਰ ਸਰਕਾਰ ਦੇ ਰੁਕਾਵਟ ਪਾਉਣ ਦੀ ਗੁੰਜਾਇਸ਼ ਨਹੀਂ ਹੈ। 

Justice Chelameshwar Justice Chelameshwarਚੇਲਾਮੇਸ਼ਵਰ 22 ਜੂਨ ਨੂੰ ਸੇਵਾਮੁਕਤ ਹੋ ਗਏ ਸਨ, ਜਿਸ ਨਾਲ ਇਹ ਅਟਕਲ ਲੱਗਣ ਲੱਗੀ ਕਿ ਜੋਸੇਫ਼ ਦੀ ਨਿਯੁਕਤੀ ਦੀ ਸਿਫ਼ਾਰਸ਼ ਵਾਲਾ 11 ਮਈ ਦੇ ਪ੍ਰਸਤਾਵ 'ਤੇ ਨਵੇਂ ਸਿਰੇ ਤੋਂ ਸਹਿਮਤੀ ਲੈਣੀ ਹੋਵੇਗੀ ਕਿਉਂਕਿ ਕੋਲੇਜੀਅਮ ਦਾ ਪੁਨਰਗਠਨ ਹੋÎÂਆ। ਜਸਟਿਸ ਏ ਕੇ ਸੀਕਰੀ ਨੇ ਕੋਲੇਜੀਅਮ 'ਤੇ ਦਸਤਖ਼ਤ ਕੀਤੇ ਜਾ ਚੁੱਕੇ ਹਨ ਅਤੇ ਉਹ ਜਾਇਜ਼ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਨਵੇਂ ਸਿਰੇ ਤੋਂ ਦੁਹਰਾਉਣ ਜਾਂ ਨਵੀਂ ਸਿਫ਼ਾਰਸ਼ ਕਰਨ ਦੀ ਲੋੜ ਨਹੀਂ ਹੈ। 

Supream Court Supream Courtਦੇਸ਼ ਦੇ ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੇ ਐਸਸੀ ਕੋਲੇਜੀਅਮ ਨੇ 11 ਮਈ ਨੂੰ ਸਿਧਾਂਤਕ ਰੂਪ ਨਾਲ ਇਕਮਤ ਹੋ ਸਹਿਮਤੀ ਜਤਾਈ ਸੀ ਕਿ ਉਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਕੇ ਐਮ ਜੋਸੇਫ਼ ਨੂੰ ਸੁਪਰੀਮ ਕੋਰਟ ਵਿਚ ਜੱਜ ਬਣਾਉਣ ਦੀ ਸਿਫ਼ਾਰਸ਼ ਦੁਹਰਾਈ ਜਾਣੀ ਚਾਹੀਦੀ ਹੈ। ਕੋਲੇਜੀਅਮ ਨੇ ਇਹ ਵੀ ਕਿਹਾ ਸੀ ਕਿ ਦੁਹਰਾਈ ਜਾਣ ਵਾਲੀ ਸਿਫ਼ਾਰਸ਼ ਦੇ ਨਾਲ ਹੋਰ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਸੁਪਰੀਮ ਕੋਰਟ ਵਿਚ ਜੱਜ ਬਣਾਉਣ ਦੀ ਸਿਫ਼ਾਰਸ਼ ਵੀ ਭੇਜੀ ਜਾਣੀ ਚਾਹੀਦੀ ਹੈ। 

Supream Court - KM JosephSupream Court - KM Josephਕੋਲੇਜੀਅਮ ਜੇਕਰ ਦੁਬਾਰਾ ਕਿਸੇ ਨਾਮ ਨੂੰ ਸਰਕਾਰ ਦੇ ਕੋਲ ਭੇਜਦੀ ਹੈ ਤਾਂ ਸਰਕਾਰ ਉਸ ਨੂੰ ਵਾਪਸ ਨਹੀਂ ਕਰ ਸਕਦੀ। ਸੁਪਰੀਮ ਕੋਰਟ ਦੇ ਐਡਵੋਕੇਟ ਐਮਐਲ ਲਾਹੌਟੀ ਦੱਸਦੇ ਹਨ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਜਦੋਂ ਸੁਪਰੀਮ ਕੋਰਟ ਨੇ ਦੁਬਾਰਾ ਨਾਮ ਸਰਕਾਰ ਨੂੰ ਭੇਜਿਆ ਹੋਵੇ ਅਤੇ ਉਸ ਨੂੰ ਮਨਜ਼ੂਰ ਨਾ ਕੀਤਾ ਗਿਆ ਹੋਵੇ। ਸਰਕਾਰ ਦੁਬਾਰਾ ਨਾਮ ਭੇਜੇ ਜਾਣ ਤੋਂ ਬਾਅਦ ਵਾਪਸ ਨਹੀਂ ਕਰ ਸਕਦੀ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement