ਸਰਕਾਰ ਦਾ ਦਾਅਵਾ-ਕਿਸਾਨ ਖ਼ੁਦਕੁਸ਼ੀਆਂ ਦੀ ਗਿਣਤੀ ਘਟੀ
Published : Jul 21, 2018, 8:49 am IST
Updated : Jul 21, 2018, 8:49 am IST
SHARE ARTICLE
Radha Mohan Singh
Radha Mohan Singh

ਸਰਕਾਰ ਨੇ ਰਾਸ਼ਟਰੀ ਅਪਰਾਧ ਰੀਕਾਰਡ ਬਿਊਰੋ ਦੇ 2016 ਦੇ ਅੰਕੜਿਆਂ ਦੇ ਹਵਾਲੇ ਨਾਲ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਦਾਅਵਾ ਕੀਤਾ ...

ਨਵੀਂ ਦਿੱਲੀ, ਸਰਕਾਰ ਨੇ ਰਾਸ਼ਟਰੀ ਅਪਰਾਧ ਰੀਕਾਰਡ ਬਿਊਰੋ ਦੇ 2016 ਦੇ ਅੰਕੜਿਆਂ ਦੇ ਹਵਾਲੇ ਨਾਲ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਦਾਅਵਾ ਕੀਤਾ ਹੈ। ਖੇਤੀ ਮੰਤਰੀ ਰਾਧਾਮੋਹਨ ਸਿੰਘ ਨੇ ਰਾਜ ਸਭਾ ਵਿਚ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਾਲ 2016 ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਦੀ ਗਿਣਤੀ ਘੱਟ ਕੇ 11,370 ਰਹਿ ਗਈ ਹੈ।

ਇਸ ਤੋਂ ਪਿਛਲੇ ਸਾਲ ਇਹ ਗਿਣਤੀ 12,602 ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਖ਼ੁਦਕੁਸ਼ੀਆਂ ਵਿਚ 9.77 ਫ਼ੀ ਸਦੀ ਦੀ ਕਮੀ ਆਈ ਹੈ। ਮਹਾਰਾਸ਼ਟਰ ਵਿਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੇ ਅੰਕੜੇ ਦਿੰਦਿਆਂ ਉਨ੍ਹਾਂ ਦਸਆਿ ਕਿ ਰਾਜ ਵਿਚ 2015 ਵਿਚ 4291 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਸਨ ਜਦਕਿ 2016 ਵਿਚ ਇਹ ਗਿਣਤੀ 3631 ਰਹਿ ਗਈ ਜੋ 14.38 ਫ਼ੀ ਸਦੀ ਘੱਟ ਸੀ। 

Radha Mohan SinghRadha Mohan Singh

ਉੁਨ੍ਹਾਂ ਕਿਹਾ ਕਿ ਕਰਨਾਟਕ, ਤੇਲੰਗਾਨਾ ਅਤੇ ਛੱਤੀਸਗੜ੍ਹ ਸੂਬੇ ਵੀ ਬੁਰੀ ਤਰ੍ਹਾਂ ਪ੍ਰਭਾਵਤ ਹਨ। 2016 ਕਰਨਾਟਕ ਵਿਚ ਇਹ ਗਿਣਤੀ ਵੱਧ ਕੇ 2079 ਹੋ ਗਈ ਜਦਕਿ ਤੇਲੰਗਾਨਾ ਵਿਚ ਘੱਟ ਕੇ 645 ਰਹਿ ਗਈ ਅਤੇ ਛੱਤੀਸਗੜ੍ਹ ਵਿਚ 682 ਰਹਿ ਗਈ। ਐਨਸੀਆਰਬੀ ਦੀ ਰੀਪੋਰਟ ਮੁਤਾਬਕ ਖ਼ੁਦਕੁਸ਼ੀਆਂ ਦੇ ਕਾਰਨਾਂ ਵਿਚ ਕਰਜ਼ਾ,   ਦੀਵਾਲੀਆਪਣ, ਪਰਵਾਰਕ ਸਮੱਸਿਆਵਾਂ ਅਤੇ ਬੀਮਾਰੀ ਆਦਿ ਸ਼ਾਮਲ ਹਨ।                           (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement