
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਭੀੜ ਦੁਆਰਾ ਹਤਿਆ ਦੀ ਸੱਭ ਤੋਂ ਵੱਡੀ ਘਟਨਾ ਸੀ............
ਨਵੀਂ ਦਿੱਲੀ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਭੀੜ ਦੁਆਰਾ ਹਤਿਆ ਦੀ ਸੱਭ ਤੋਂ ਵੱਡੀ ਘਟਨਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਭਵਿੱਖ 'ਚ ਅਜਿਹੇ ਘਟਨਾਵਾਂ ਨੂੰ ਰੋਕਣ ਲਈ ਸਾਰੇ ਰਾਜਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਵੇਗਾ ਪਰ ਰਾਜ ਸਰਕਾਰਾਂ ਨੂੰ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਪਣੇ ਪੱਧਰ 'ਤੇ ਪੁਖਤਾ ਇੰਤਜ਼ਾਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਹਤਿਆ ਤੋਂ ਬਾਅਦ ਬਹੁਤ ਵੱਡੇ ਪੱਧਰ ਤੇ ਹਿੰਸਾ ਫੈਲੀ ਜਿਸ ਨੂੰ ਰੋਕਣ ਲਈ ਉਸ ਸਮੇਂ ਦੀ ਸਰਕਾਰ ਵਲੋਂ ਸਖ਼ਤ ਕਦਮ ਨਹੀਂ ਉਠਾਏ ਗਏ।
ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਦੀ ਜਾਂਚ ਲਈ ਸਪੈਸ਼ਲ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ ਹੈ ਤੇ ਸਿੱਖਾਂ ਨੂੰ ਇਨਸਾਫ਼ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਹਾਲੇ ਤਕ ਅਪਣੇ ਪ੍ਰਧਾਨ ਦੇ ਮਾਮਲੇ 'ਚ ਦੁਬਿਧਾ ਵਿਚ ਹੈ, ਕਾਂਗਰਸ ਦੇ ਮੰਤਰੀਆਂ ਨੂੰ ਇਹ ਵੀ ਨਹੀਂ ਪਤਾ ਕਿ ਕਾਂਗਰਸ ਪਾਰਟੀ ਦੀਆਂ ਭਵਿੱਖ 'ਚ ਕੀ ਨੀਤੀਆਂ ਹੋਣਗੀਆਂ? ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਕਹਿਣ 'ਤੇ ਦੇਸ਼ ਦੇ ਬਹੁਤੇ ਲੋਕਾਂ ਵਲੋਂ ਗੈਸ ਸਬਸਿਡੀ ਛੱਡੀ ਗਈ ਹੈ ਜਿਸ ਤੋਂ ਭਾਵ ਹੈ ਕਿ ਦੇਸ਼ ਦੇ ਲੋਕ ਅਪਣੇ ਪ੍ਰਧਾਨ ਮੰਤਰੀ 'ਤੇ ਯਕੀਨ ਕਰਦੇ ਹਨ, ਪਰ ਕਾਂਗਰਸ ਦੇ ਮੰਤਰੀਆਂ ਨੂੰ ਆਪਸ 'ਚ ਇਕ-ਦੂਜੇ 'ਤੇ ਯਕੀਨ ਨਹੀਂ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ ਪਰ ਰਾਜ ਸਰਕਾਰਾਂ ਨੂੰ ਵੀ ਅਜਿਹੀਆਂ ਘਟਨਾਵਾਂ ਵਿਰੁਧ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ। ਗ੍ਰਹਿ ਮੰਤਰੀ ਨੇ ਕਿਹਾ, '1984 ਦੀ ਉੁਹ ਘਟਨਾ ਭੀੜ ਦੁਆਰਾ ਹਤਿਆ ਦੀ ਸੱਭ ਤੋਂ ਵੱਡੀ ਘਟਨਾ ਹੈ।' ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ ਅਤੇ ਇਸ ਮਾਮਲੇ ਵਿਚ ਇਨਸਾਫ਼ ਹੋਵੇਗਾ
(ਏਜੰਸੀ)