
ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਚਮਰੀ ਇਲਾਕੇ ਵਿਚ ਇਕ ਵਿਅਕਤੀ ਨੂੰ ਬਿਜਲੀ ਦਾ ਕਰਾਰਾ ਝਟਕਾ ਲੱਗਿਆ ਹੈ।
ਲਖਨਊ: ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਚਮਰੀ ਇਲਾਕੇ ਵਿਚ ਇਕ ਵਿਅਕਤੀ ਨੂੰ ਬਿਜਲੀ ਦਾ ਕਰਾਰਾ ਝਟਕਾ ਲੱਗਿਆ ਹੈ। ਲਾਪਰਵਾਹੀ ਦੀਆਂ ਹੱਦਾਂ ਪਾਰ ਕਰਦੇ ਹੋਏ ਬਿਜਲੀ ਵਿਭਾਗ ਨੇ ਇਕ ਗਾਹਕ ਨੂੰ 1 ਅਰਬ 28 ਕਰੋੜ 45 ਲੱਖ 95 ਹਜ਼ਾਰ 444 ਰੁਪਏ ਦਾ ਬਿਲ ਦਿੱਤਾ। ਗਰੀਬ ਗਾਹਕ ਨੂੰ ਜਦੋਂ ਇਹ ਪਤਾ ਚੱਲਿਆ ਕਿ ਉਸ ਦਾ ਬਿਜਲੀ ਬਿਲ 1 ਅਰਬ ਰੁਪਏ ਤੋਂ ਜ਼ਿਆਦਾ ਹੈ ਤਾਂ ਉਸ ਦੇ ਹੋਸ਼ ਉੱਡ ਗਏ।
Man gets electricity bill of Rs 1,28,45,95,444
ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਰੇਸ਼ਾਨੀ ਦੇ ਆਲਮ ਵਿਚ ਘਿਰੇ ਸ਼ਮੀਮ ਦੀ ਮਦਦ ਲਈ ਵੀ ਕੋਈ ਅੱਗੇ ਨਹੀਂ ਆ ਰਿਹਾ। ਉਹ ਇਕ ਤੋਂ ਬਾਅਦ ਇਕ ਅਧਿਕਾਰੀਆਂ ਦੇ ਚੱਕਰ ਲਗਾ ਰਿਹਾ ਹੈ ਪਰ ਕੋਈ ਵੀ ਉਸ ਦੀ ਗੱਲ ਸੁਣਨ ਲਈ ਤਿਆਰ ਨਹੀਂ। ਬਲਕਿ ਉਸ ਨੂੰ ਇਹੀ ਜਵਾਬ ਦਿੱਤਾ ਜਾਂਦਾ ਹੈ ਕਿ ਅਸੀਂ ਕੁੱਝ ਨਹੀਂ ਕਰ ਸਕਦੇ, ਪੂਰਾ ਬਿਲ ਜਮ੍ਹਾਂ ਕਰਵਾਓ ਨਹੀਂ ਤਾਂ ਬਿਜਲੀ ਕੱਟ ਦਿੱਤੀ ਜਾਵੇਗੀ। ਪਰੇਸ਼ਾਨ ਸ਼ਮੀਮ ਲਗਾਤਾਰ ਬਿਜਲੀ ਵਿਭਾਗ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ।
Man gets electricity bill of Rs 1,28,45,95,444
ਪਹਿਲਾਂ ਤਾਂ ਬਿਜਲੀ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਲਈ ਤਿਆਰ ਨਹੀਂ ਸਨ। ਫਿਰ ਬੜੀ ਆਸਾਨੀ ਨਾਲ ਉਨ੍ਹਾਂ ਨੇ ਇਸ ਨੂੰ ਤਕਨੀਕੀ ਗ਼ਲਤੀ ਦੱਸ ਦੇ ਪੱਲਾ ਝਾੜ ਲਿਆ। ਉਨ੍ਹਾਂ ਕਿਹਾ ਕਿ ਗ਼ਲਤੀ ਠੀਕ ਕਰਕੇ ਸ਼ਮੀਮ ਨੂੰ ਨਵਾਂ ਬਿਲ ਜਾਰੀ ਕਰ ਦਿੱਤਾ ਜਾਵੇਗਾ। ਫਿਲਹਾਲ ਇੰਨੇ ਜ਼ਿਆਦਾ ਬਿਲ ਆਉਣ ਕਾਰਨ ਸ਼ਮੀਮ ਦਾ ਪੂਰਾ ਪਰਿਵਾਰ ਡਰਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਅਪਣਾ ਘਰ ਵੀ ਵੇਚ ਦੇਣਗੇ ਤਾਂ ਵੀ ਇੰਨੇ ਰੁਪਏ ਨਹੀਂ ਅਦਾ ਕਰ ਸਕਦੇ। ਦੱਸ ਦਈਏ ਕਿ ਬਿਜਲੀ ਵਿਭਾਗ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ। ਇਸ ਤਰ੍ਹਾਂ ਮਾਮਲੇ ਦੇਸ਼ ਦੇ ਹੋਰ ਖੇਤਰਾਂ ਵਿਚ ਵੀ ਸਾਹਮਣੇ ਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ