
ਕੋਰੋਨਾ ਵਾਇਰਸ ਦੀ ਤੀਜੀ ਖਤਰਨਾਕ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਤੀਜੀ ਖਤਰਨਾਕ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਨੇ ਕਿਹਾ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਹੀ ਕੋਈ ਯਾਤਰਾ ਕੀਤੀ ਜਾਵੇ। ਅਜਿਹਾ ਕਰਕੇ ਹੀ ਕੋਰੋਨਾ ਦੀ ਤੀਜੀ ਖਤਰਨਾਕ ਲਹਿਰ ਨਾਲ ਨਜਿੱਠਿਆ ਜਾ ਸਕਦਾ ਹੈ।
Corona Virus
ਹੋਰ ਪੜ੍ਹੋ: ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੌਤਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ
ਸਰਕਾਰ ਦੇ ਚੌਥੇ ਸੀਰੋ-ਸਰਵੇ ਵਿਚ ਖੁਲਾਸਾ ਹੋਇਆ ਹੈ ਕਿ ਕਰੀਬ 67.6% ਭਾਰਤੀਆਂ ਨੇ SARS-COV-2 ਖਿਲਾਫ਼ ਐਂਟੀਬਾਡੀ ਵਿਕਸਿਤ ਕਰ ਲਈ ਹੈ। ਇਸ ਦਾ ਮਤਲਬ ਹੈ ਕਿ ਅੱਧੇ ਤੋਂ ਜ਼ਿਆਦਾ ਭਾਰਤੀ ਕੋਰੋਨਾ ਨਾਲ ਲੜਨ ਦੇ ਕਾਬਲ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸੀਰੋ ਸਰਵੇ ਵਿਚ ਕੋਰੋਨਾ ਖਿਲਾਫ਼ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ ਪਰ ਅਜੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾ ਸਕਦੀ ਹੈ।
Vaccine
ਹੋਰ ਪੜ੍ਹੋ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ
32% ਲੋਕ ਹੁਣ ਵੀ ਕੋਰੋਨਾ ਤੋਂ ਸੁਰੱਖਿਅਤ ਨਹੀਂ ਹਨ। ਸਰਕਾਰ ਨੇ ਕਿਹਾ ਕਿ ਲੋਕਲ ਜਾਂ ਜ਼ਿਲ੍ਹਾ ਪੱਧਰੀ ਹਾਲਾਤ ਵੱਖ ਹੋ ਸਕਦੇ ਹਨ। ਸਰਕਾਰ ਦਾ ਕਹਿਣਾ ਹੈ ਕਿ ਸੂਬਿਆਂ ਨੂੰ ਸਥਾਨਕ ਸੀਰੋ ਸਰਵੇ ਜਾਰੀ ਰੱਖਣੇ ਚਾਹੀਦੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਬਾਦੀ ਦਾ ਕਿੰਨਾ ਫੀਸਦ ਹਿੱਸਾ ਸੁਰੱਖਿਅਤ ਹੈ।
Travel
ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'
ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਆਉਣਾ ਸੰਭਵ ਹੈ। ਇਸ ਲਈ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾਂ ਤੋਂ ਬਚਣਾ ਚਾਹੀਦਾ ਹੈ। ਜੁਲਾਈ ਦੇ ਪਹਿਲੇ ਹਫ਼ਤੇ ਵਿਚ ਕੁਝ ਸੂਬਿਆਂ ਨੇ ਪਾਬੰਦੀਆਂ ਵਿਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਯਾਤਰਾ ਵਾਲੀਆਂ ਥਾਵਾਂ ਅਤੇ ਬਜ਼ਾਰਾਂ ਵਿਚ ਕਾਫੀ ਭੀੜ ਦੇਖਣ ਨੂੰ ਮਿਲੀ ਹੈ। ਸਰਕਾਰ ਨੇ ਕਿਹਾ ਕਿ ਕਿਸੇ ਵੀ ਯਾਤਰਾ ਤੋਂ ਪਹਿਲਾਂ ਪੂਰੀ ਤਰ੍ਹਾਂ ਟੀਕਾਕਰਨ ਜ਼ਰੂਰ ਕਰਵਾਓ।