ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕਿਸੇ ਦੀ ਮੌਤ ਦੀ ਖ਼ਬਰ ਨਹੀਂ
Published : Jul 21, 2021, 11:46 am IST
Updated : Jul 21, 2021, 11:46 am IST
SHARE ARTICLE
Corona Virus
Corona Virus

ਕੇਂਦਰ ਸਰਕਾਰ ਦਾ ਦਾਅਵਾ

ਨਵੀਂ ਦਿੱਲੀ : ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਮੰਗਲਵਾਰ ਨੂੰ  ਕਿਹਾ ਕਿ ਕੋਵਡ -19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖਬਰ ਨਹੀਂ ਹੈ | 

CoronavirusCoronavirus

ਉਨ੍ਹਾਂ ਇਹ ਜਾਣਕਾਰੀ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿਤੀ | ਉਨ੍ਹਾਂ ਇਹ ਵੀ ਕਿਹਾ, ਹਾਲਾਂਕਿ, ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਮੰਗ ਅਚਾਨਕ ਵਧ ਗਈ ਸੀ | ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਇਸ ਜੀਵਨ-ਬਚਾਉਣ ਵਾਲੀ ਗੈਸ ਦੀ ਮੰਗ 3095 ਮੀਟਰਕ ਟਨ ਸੀ ਜੋ ਦੂਜੀ ਲਹਿਰ ਦੌਰਾਨ ਵੱਧ ਕੇ 9000 ਮੀਟਰਕ ਟਨ ਹੋ ਗਈ |

Corona Virus Corona Virus

ਉਨ੍ਹਾਂ ਨੂੰ  ਪੁਛਿਆ ਗਿਆ ਕਿ ਕੀ ਦੂਜੀ ਲਹਿਰ ਦੌਰਾਨ ਆਕਸੀਜਨ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਈ ਹੈ | ਪਵਾਰ ਨੇ ਕਿਹਾ ਕਿ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਿਯਮਤ ਤੌਰ 'ਤੇ ਕੇਂਦਰ ਨੂੰ  ਕੋਵਿਡ ਦੇ ਮਾਮਲਿਆਂ ਅਤੇ ਮੌਤਾਂ ਦੀ ਜਾਣਕਾਰੀ ਦਿੰਦੇ ਹਨ |  ਉਨ੍ਹਾਂ ਕਿਹਾ, Tਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ ਕਾਰਨ ਹੋਈਆਂ ਮੌਤਾਂ ਦੀ ਰਿਪੋਰਟ ਕਰਨ ਲਈ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ  ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ |''         

Corona VirusCorona Virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement