
ਇਸ ਦਾ ਪ੍ਰੋਗਰਾਮ ਦਿੱਲੀ ਦੇ ਅਸ਼ੋਕਾ ਹੋਟਲ ਵਿਚ ਰੱਖਿਆ ਗਿਆ ਹੈ।
ਨਵੀਂ ਦਿੱਲੀ: ਦੇਸ਼ ਦੇ 14ਵੇਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਹਨਾਂ ਨੂੰ ਵਿਦਾਇਗੀ ਦਿੱਤੀ ਜਾਵੇਗੀ। ਇਸ ਦਾ ਪ੍ਰੋਗਰਾਮ ਦਿੱਲੀ ਦੇ ਅਸ਼ੋਕਾ ਹੋਟਲ ਵਿਚ ਰੱਖਿਆ ਗਿਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ, ਉਪ ਰਾਸ਼ਟਰਪਤੀ, ਲੋਕ ਸਭਾ ਸਪੀਕਰ ਸਮੇਤ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਮੌਜੂਦ ਰਹਿਣਗੇ। ਲੋਕ ਸਭਾ ਸਪੀਕਰ ਓਮ ਬਿਰਲਾ ਵਿਦਾਇਗੀ ਭਾਸ਼ਣ ਦੇਣਗੇ। ਇਸ ਦੌਰਾਨ ਰਾਮ ਨਾਥ ਕੋਵਿੰਦ ਨੂੰ ਪ੍ਰਸ਼ੰਸਾ ਪੱਤਰ, ਯਾਦਗਾਰੀ ਚਿੰਨ੍ਹ ਅਤੇ ਸੰਸਦ ਮੈਂਬਰਾਂ ਵੱਲੋਂ ਦਸਤਖਤ ਵਾਲੀ ਕਿਤਾਬ ਵੀ ਭੇਟ ਕੀਤੀ ਜਾਵੇਗੀ।