ਕਿਸਾਨਾਂ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ , 32 ਦੇ ਕਰੀਬ ਮੰਗਾਂ 'ਤੇ ਕੀਤੀ ਚਰਚਾ
Published : Jul 21, 2024, 9:22 pm IST
Updated : Jul 21, 2024, 9:22 pm IST
SHARE ARTICLE
Farmer leader Vikas Sisar
Farmer leader Vikas Sisar

ਕਿਸਾਨ ਆਗੂ ਵਿਕਾਸ ਸੀਸਰ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਅਤੇ ਸਾਰੀਆਂ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ

Haryana News : ਐਤਵਾਰ ਨੂੰ ਕਿਸਾਨਾਂ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ ਹੈ। ਇਹ ਮੀਟਿੰਗ ਕਰੀਬ 7 ਘੰਟੇ ਚੱਲੀ, ਜਿਸ ਵਿੱਚ 32 ਦੇ ਕਰੀਬ ਮੰਗਾਂ 'ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਬੋਲਦਿਆਂ ਕਿਸਾਨ ਆਗੂ ਵਿਕਾਸ ਸੀਸਰ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਅਤੇ ਸਾਰੀਆਂ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। 

ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਵੱਲੋਂ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ,ਇਨ੍ਹਾਂ ਸਾਰੀਆਂ ਮੰਗਾਂ ਸਬੰਧੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਜਲਦ ਹੀ ਇਨ੍ਹਾਂ ਮੰਗਾਂ 'ਤੇ ਫੈਸਲਾ ਲਿਆ ਜਾਵੇਗਾ।

ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਮੀਟਿੰਗ ਵਿੱਚ ਹੋਰ ਮੰਗਾਂ ਦੇ ਨਾਲ-ਨਾਲ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵੀ ਲੰਮੀ ਚਰਚਾ ਹੋਈ। ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਕਰੇਗੀ। ਅਸੀਂ ਸਰਕਾਰ ਨੂੰ 15 ਅਗਸਤ ਤੱਕ ਦਾ ਸਮਾਂ ਦਿੱਤਾ ਹੈ। 15 ਅਗਸਤ ਤੋਂ ਬਾਅਦ ਕਿਸਾਨ ਅਗਲੀ ਰਣਨੀਤੀ ਤੈਅ ਕਰਨਗੇ। ਸ਼ੰਭੂ ਬਾਰਡਰ ਬਾਰੇ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸ਼ੰਭੂ ਬਾਰਡਰ ਬਾਰੇ ਕੋਈ ਚਰਚਾ ਨਹੀਂ ਹੋਈ, ਹਾਲਾਂਕਿ ਮਾਮਲਾ ਅਦਾਲਤ ਵਿੱਚ ਹੈ, ਅਦਾਲਤ ਇਸ ’ਤੇ ਆਪਣਾ ਫੈਸਲਾ ਦੇਵੇਗੀ।

ਕਿਸਾਨ ਆਗੂ ਵਿਕਾਸ ਸੀਸਰ ਨੇ ਦੱਸਿਆ ਕਿ ਰੋਹਤਕ ਵਿੱਚ 14 ਜੁਲਾਈ ਨੂੰ ਕਿਸਾਨਾਂ ਦੀ ਮੀਟਿੰਗ ਹੋਈ ਸੀ ,ਜਿਸ ਵਿੱਚ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜਾਂ ਤਾਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਕਿਸਾਨਾਂ ਨੂੰ ਅੰਦੋਲਨ ਕਰਨਾ ਪਵੇਗਾ। ਇਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ। ਮੀਟਿੰਗ ਵਿੱਚ ਕਈ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਉਸ ਸਿਫ਼ਾਰਸ਼ ਦਾ ਵਿਰੋਧ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇ, ਇਹ ਸਰਾਸਰ ਗਲਤ ਹੈ।

ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 20 ਤਰੀਕ ਤੱਕ ਦਾ ਅਲਟੀਮੇਟਮ ਦਿੱਤਾ ਸੀ ਅਤੇ ਅਸੀਂ ਸਰਕਾਰ ਨਾਲ ਟਕਰਾਅ ਨਹੀਂ ਕਰਨਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਕਿਸਾਨ ਆਗੂ ਇੱਥੇ ਖੜ੍ਹੇ ਹਨ ਅਤੇ ਇਹ ਸਾਰੇ ਉਹ ਕਿਸਾਨ ਆਗੂ ਹਨ ,ਜਿਨ੍ਹਾਂ ਨੇ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਸਫ਼ਲਤਾ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਡੱਲੇਵਾਲ ਨੇ ਕਿਸ ਭਾਵਨਾ ਨਾਲ ਇਹ ਬਿਆਨ ਦਿੱਤਾ ਹੈ ਪਰ ਇੱਥੇ ਮੌਜੂਦ ਉਹ ਸਾਰੇ ਆਗੂ ਹਨ ,ਜਿਨ੍ਹਾਂ ਨੇ ਆਪਣੇ ਘਰ ਵਾਰ ਛੱਡ ਕੇ ਕਿਸਾਨ ਅੰਦੋਲਨ ਵਿੱਚ ਲੜਾਈ ਲੜੀ ਸੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement