Nipah virus case in Kerala : ਕੇਰਲ 'ਚ ਨਿਪਾਹ ਵਾਇਰਸ ਨਾਲ ਪੀੜਤ 14 ਸਾਲਾ ਬੱਚੇ ਦੀ ਹੋਈ ਮੌਤ ,ਇਲਾਜ ਦੌਰਾਨ ਪਿਆ ਦਿਲ ਦਾ ਦੌਰਾ
Published : Jul 21, 2024, 3:22 pm IST
Updated : Jul 21, 2024, 4:46 pm IST
SHARE ARTICLE
 Kerala Nipah Virus
Kerala Nipah Virus

4 ਲੋਕ ਮੈਡੀਕਲ ਕਾਲਜ 'ਚ ਦਾਖਲ

 Nipah virus case in Kerala : ਕੇਰਲ ਦੇ ਮਲੱਪੁਰਮ 'ਚ ਨਿਪਾਹ ਵਾਇਰਸ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਪੀੜਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਐਤਵਾਰ ਨੂੰ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਬੱਚੇ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਨਿਪਾਹ ਵਾਇਰਸ ਦੀ ਲਾਗ ਦਾ ਪਤਾ ਲੱਗਣ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਉਸ ਦੀ ਮੌਤ ਹੋ ਗਈ ਹੈ।

ਸ਼ਨੀਵਾਰ ਨੂੰ ਰਾਜ ਦੇ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਸੀ ਕਿ ਮਲੱਪੁਰਮ ਜ਼ਿਲ੍ਹੇ ਦੇ ਇੱਕ ਬੱਚੇ 'ਚ ਨਿਪਾਹ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਮੁਤਾਬਕ ਬੱਚੇ ਨੂੰ ਸਵੇਰੇ 10.50 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਸਿਹਤ ਮੰਤਰੀ ਵੀਨਾ ਜਾਰਜ ਦਾ ਬਿਆਨ

ਸਿਹਤ ਮੰਤਰੀ ਵੀਨਾ ਜਾਰਜ  ਨੇ ਕਿਹਾ, "ਉਹ ਵੈਂਟੀਲੇਟਰ ਸਪੋਰਟ 'ਤੇ ਸੀ। ਅੱਜ ਸਵੇਰੇ ਉਸ ਦਾ  ਪਿਸ਼ਾਬ ਆਉਟਪੁੱਟ ਘੱਟ ਹੋ ਗਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਅਤੇ ਸਵੇਰੇ 11.30 ਵਜੇ ਉਸ ਦੀ ਮੌਤ ਹੋ ਗਈ।" ਮੰਤਰੀ ਨੇ ਕਿਹਾ ਕਿ ਨੌਜਵਾਨ ਦਾ ਅੰਤਿਮ ਸਸਕਾਰ ਮੈਡੀਕਲ ਪ੍ਰੋਟੋਕੋਲ ਅਨੁਸਾਰ ਕੀਤਾ ਜਾਵੇਗਾ। ਬੱਚੇ ਦੇ ਪਿਤਾ ਅਤੇ ਚਾਚਾ ਕੋਝੀਕੋਡ ਮੈਡੀਕਲ ਕਾਲਜ ਵਿੱਚ ਹਨ। ਫਿਲਹਾਲ ਕੋਝੀਕੋਡ ਮੈਡੀਕਲ ਕਾਲਜ 'ਚ 3 ਲੋਕਾਂ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।

ਕੀ ਹੈ ਨਿਪਾਹ ਵਾਇਰਸ ?

ਨਿਪਾਹ ਵਾਇਰਸ (NiV) ਇੱਕ ਬਿਮਾਰੀ ਹੈ ,ਜੋ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਦੀ ਹੈ। ਇਸ ਨੂੰ ਜ਼ੂਨੋਟਿਕ ਬਿਮਾਰੀ ਕਿਹਾ ਜਾਂਦਾ ਹੈ। ਇਹ ਚਮਗਿੱਦੜਾਂ ਅਤੇ ਸੂਰਾਂ ਤੋਂ ਮਨੁੱਖਾਂ ਵਿੱਚ ਫੈਲ ਸਕਦਾ ਹੈ। ਇਹ ਵਾਇਰਸ ਬੁਖਾਰ, ਉਲਟੀਆਂ, ਸਾਹ ਦੀ ਬਿਮਾਰੀ ਅਤੇ ਦਿਮਾਗ ਵਿੱਚ ਸੋਜ ਦਾ ਕਾਰਨ ਬਣ ਸਕਦਾ ਹੈ।

ਲੱਛਣ ਕੀ ਹਨ?

ਵਾਇਰਲ ਬੁਖਾਰ ਦੇ ਆਮ ਲੱਛਣਾਂ ਨੂੰ ਪੈਦਾ ਕਰਨ ਤੋਂ ਇਲਾਵਾ ਇਹ ਲਾਗ ਦਿਮਾਗੀ ਪ੍ਰਣਾਲੀ ਨੂੰ ਵੀ ਪ੍ਰਭਾਵਿਤ ਕਰਦੀ ਹੈ।  ਇਸ ਕਾਰਨ ਸੈਂਟਰਲ ਨਰਵਸ ਸਿਸਟਮ ਵੀ ਪ੍ਰਭਾਵਿਤ ਹੁੰਦਾ ਹੈ। ਜਿਸ ਦੇ ਨਤੀਜੇ ਵਜੋਂ ਦਿਮਾਗ ਦੀ ਸੋਜ ਜਾਂ ਇਨਸੇਫਲਾਈਟਿਸ ਹੋ ਜਾਂਦੀ ਹੈ। ਇਸ ਕਾਰਨ ਮਰੀਜ਼ 24 ਤੋਂ 48 ਘੰਟਿਆਂ ਵਿੱਚ ਕੋਮਾ ਵਿੱਚ ਜਾ ਸਕਦਾ ਹੈ।

Location: India, Kerala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement