Shambhu border : ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਭਲਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
Published : Jul 21, 2024, 2:57 pm IST
Updated : Jul 21, 2024, 2:57 pm IST
SHARE ARTICLE
 Shambhu border
Shambhu border

ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

Shambhu border : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹੁਣ ਇਸ ਮਾਮਲੇ 'ਤੇ 22 ਜੁਲਾਈ ਯਾਨੀ ਭਲਕੇ ਸੁਣਵਾਈ ਹੋਵੇਗੀ। 

ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਛੋਟੇ-ਵੱਡੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਗਰੀਬ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਉਹ 22 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ।

ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਵਿੱਚ ਪਟੀਸ਼ਨਰ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਉਹ ਇਸ ਦਾ ਵਿਰੋਧ ਕਰਨਗੇ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਡਵੋਕੇਟ ਸ਼ਾਂਡਿਲਿਆ ਨੇ ਕਿਹਾ ਕਿ ਉਹ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਲਾਂ ਦੀਆਂ ਫੋਟੋਆਂ ਅਤੇ ਵੀਡੀਓ ਫੁਟੇਜ ਵੀ ਸੁਪਰੀਮ ਕੋਰਟ ਨੂੰ ਦਿਖਾਉਣਗੇ।

ਸ਼ਾਂਡਿਲਿਆ ਨੇ ਕਿਹਾ ਕਿ ਸੁਪਰੀਮ ਕੋਰਟ 'ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਯਾਨ ਦੀ ਡਿਵੀਜ਼ਨ ਬੈਂਚ 22 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਸੁਪਰੀਮ ਕੋਰਟ ਦੀ ਡਿਵੀਜ਼ਨ ਬੈਂਚ ਤੋਂ ਮੰਗ ਕਰਨਗੇ ਕਿ ਸ਼ੰਭੂ ਸਰਹੱਦ ਨੂੰ ਜਨਹਿੱਤ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਜਾਣ।

 ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੀ ਮੋਹਰ ਲਗਾਉਂਦੇ ਹੋਏ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਸੜਕ ਕਿਸਾਨਾਂ ਵੱਲੋਂ ਨਹੀਂ ਜਾਮ ਕੀਤੀ ਗਈ ਹੈ, ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਰਸਤਾ ਬੰਦ ਕੀਤਾ ਹੈ। 

ਦੱਸ ਦਈਏ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਉਥੇ ਹੀ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ।

 

Location: India, Delhi

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement