
ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ
Kishtwar Encounter: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਜੈਸ਼-ਏ-ਮੁਹੰਮਦ ਦੇ ਕਈ ਅੱਤਵਾਦੀਆਂ ਦੇ ਇਲਾਕੇ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਦਛਨ ਇਲਾਕੇ ਵਿੱਚ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਲਗਾਤਾਰ ਹਾਈ ਅਲਰਟ 'ਤੇ ਹਨ। ਮੁਕਾਬਲੇ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ
ਕਿਸ਼ਤਵਾੜ ਦੇ ਦਛਨ ਵਿੱਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਤਵਾਦੀ ਕਿਸੇ ਵੀ ਤਰ੍ਹਾਂ ਭੱਜ ਨਾ ਸਕਣ। ਇਸ ਲਈ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਜੰਮੂ ਕਸ਼ਮੀਰ ਵਿੱਚ ਇਹ ਕਾਰਵਾਈ ਇੱਕ ਗੁਪਤ ਸੂਚਨਾ 'ਤੇ ਕੀਤੀ ਗਈ। ਸੁਰੱਖਿਆ ਬਲਾਂ ਨੇ ਪਹਿਲਾਂ ਇਲਾਕੇ ਨੂੰ ਘੇਰ ਲਿਆ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਤੋਂ ਪਹਿਲਾਂ ਕਿਸ਼ਤਵਾੜ ਵਿੱਚ ਕਈ ਮੁਕਾਬਲਿਆਂ ਵਿੱਚ ਸੁਰੱਖਿਆ ਬਲਾਂ ਨੂੰ ਸਫਲਤਾ ਮਿਲੀ ਹੈ। ਸ਼ਨੀਵਾਰ ਨੂੰ ਜੰਮੂ ਕਸ਼ਮੀਰ ਪੁਲਿਸ ਨੇ ਸ੍ਰੀਨਗਰ, ਪੁਲਵਾਮਾ, ਬਡਗਾਮ ਅਤੇ ਗੰਦਰਬਲ ਵਿੱਚ 10 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।