
ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਜੱਫੀ ਪਾਉਣ ਕਾਰਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਅਦਾਲਤ ਵਿਚ ਸ਼ਿਕਾਇਤ ਦਰਜ ਕਰਾਈ ਗਈ ਹੈ................
ਮੁਜ਼ੱਫ਼ਰਪੁਰ : ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਜੱਫੀ ਪਾਉਣ ਕਾਰਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਅਦਾਲਤ ਵਿਚ ਸ਼ਿਕਾਇਤ ਦਰਜ ਕਰਾਈ ਗਈ ਹੈ। ਮੰਗ ਕੀਤੀ ਗਈ ਹੈ ਕਿ ਉਸ ਵਿਰੁਧ ਦੇਸ਼ਧ੍ਰੋਹ ਅਤੇ ਹੋਰ ਦੋਸ਼ਾਂ ਤਹਿਤ ਪਰਚਾ ਦਰਜ ਕਰਨ ਦੇ ਹੁਕਮ ਦਿਤੇ ਜਾਣ। ਵਕੀਲ ਸੁਧੀਰ ਕੁਮਾਰ ਓਝਾ ਨੇ ਸੀਜੇਐਮ ਹਰੀ ਪ੍ਰਸਾਦ ਦੀ ਅਦਾਲਤ ਵਿਚ ਸ਼ਿਕਾਇਤ ਦਾਖ਼ਲ ਕੀਤੀ ਹੈ। ਅਦਾਲਤ ਨੇ ਅਰਜ਼ੀ 'ਤੇ ਸੁਣਵਾਈ ਲਈ 24 ਅਗੱਸਤ ਤੈਅ ਕੀਤੀ ਹੈ। ਓਝਾ ਨੇ ਕਿਹਾ ਕਿ ਸਿੱਧੂ ਨੇ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਜੱਫੀ ਪਾ ਕੇ ਉਸ ਦੀਆਂ ਅਤੇ ਹੋਰ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।
ਪਟੀਸ਼ਨਕਾਰ ਨੇ ਕਿਹਾ ਕਿ ਜਦ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਕਾਰਨ ਸਾਰੇ ਦੇਸ਼ ਵਿਚ ਸੋਗ ਦਾ ਮਾਹੌਲ ਸੀ ਤਾਂ ਸਿੱਧੂ ਪਾਕਿਸਤਾਨ ਵਿਚ ਇਮਰਾਨ ਖ਼ਾਨ ਦੇ ਸਹੁੰ-ਚੁੱਕ ਸਮਾਗਮ ਵਿਚ ਜਸ਼ਨ ਮਨਾ ਰਿਹਾ ਸੀ। ਓਝਾ ਨੇ ਕਿਹਾ, 'ਮੈਂ ਅਦਾਲਤ ਨੂੰ ਬੇਨਤੀ ਕਰਦਾ ਹਾਂ ਕਿ ਇਸ ਗੰਭੀਰ ਘਟਨਾ ਦਾ ਨੋਟਿਸ ਲਿਆ ਜਾਵੇ ਅਤੇ ਸਿੱਧੂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿਤੇ ਜਾਣ।' (ਪੀਟੀਆਈ)