ਸਾਬਕਾ ਮੁੱਖ ਮੰਤਰੀ ਬਾਦਲ ਨੇ ਮਰਹੂਮ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਜਾ ਕੇ ਦੁੱਖ ਸਾਂਝਾ ਕੀਤਾ
Published : Aug 21, 2018, 6:04 pm IST
Updated : Aug 21, 2018, 6:04 pm IST
SHARE ARTICLE
Prakash badal expresses his condolences
Prakash badal expresses his condolences

ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਸਾਬਕਾ ਪ੍ਰਧਾਨ

ਚੰਡੀਗੜ•/21 ਅਗਸਤ: ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਅੱਜ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ ਤੇ ਪੁੱਜੇ ਅਤੇ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਨੇ ਸ੍ਰੀ ਵਾਜਪਾਈ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਦੋਸਤ ਕਰਾਰ ਦਿੱਤਾ।ਮਰਹੂਮ ਪ੍ਰਧਾਨ ਮੰਤਰੀ ਦੀ ਬੇਟੀ ਨਮਿਤਾ ਕੌਲ ਭੱਟਾਚਾਰੀਆ ਸਮੇਤ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਵੱਲੋਂ ਸੂਬੇ ਪ੍ਰਤੀ ਦਿਖਾਈ ਗਈ ਖੁੱਲ•ਦਿਲੀ ਨੂੰ ਪੰਜਾਬੀ ਕਦੇ ਵੀ ਨਹੀਂ ਭੁੱਲਣਗੇ।

ਉਹਨਾਂ ਨੇ ਦੋ ਮਿਸਾਲਾਂ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਣਾ ਦਿਵਸ ਦੀ 350ਵੀਂ ਵਰ•ੇ ਗੰਢ ਦੇ ਮੌਕੇ ਵਾਜਪਾਈ ਨੇ ਨਾ ਸਿਰਫ ਸੂਬੇ ਨੂੰ ਇਹ ਪੁੱਛਿਆ ਸੀ ਦੱਸੋ ਕੀ ਚਾਹੀਦਾ ਹੈ, ਸਗੋਂ ਇਹਨਾਂ ਜਸ਼ਨਾਂ ਨੂੰ ਸ਼ਾਨੋਸ਼ੌਕਤ ਨਾਲ ਮਨਾਉਣ ਵਾਸਤੇ 100 ਕਰੋੜ ਰੁਪਏ ਵੀ ਦਿੱਤੇ ਸਨ। ਸਰਦਾਰ ਬਾਦਲ ਨੇ ਦੱਸਿਆ ਕਿ ਇਸੇ ਤਰ•ਾਂ ਜਦੋਂ ਉਹਨਾਂ ਨੇ ਮਰਹੂਮ ਪ੍ਰਧਾਨ ਮੰਤਰੀ ਨੂੰ ਮਿਲ ਕੇ ਦੱਸਿਆ ਕਿ ਕਿਸ ਤਰ•ਾਂ ਕਾਂਗਰਸ ਸਰਕਾਰਾਂ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ ਅਤੇ ਪੰਜਾਬ ਅੰਦਰ ਰਿਫਾਈਨਰੀ ਲਾਏ ਜਾਣ ਵਾਸਤੇ ਬੇਨਤੀ ਕੀਤੀ ਸੀ ਤਾਂ ਵਾਜਪਾਈ ਨੇ ਸਿਰਫ ਪੰਜ ਦਿਨਾਂ ਵਿਚ ਇਸ ਬਾਰੇ ਫੈਸਲਾ ਲੈ ਲਿਆ ਸੀ ਅਤੇ ਪੰਜਾਬ ਵਿਚ 16 ਹਜ਼ਾਰ ਕਰੋੜ ਦਾ ਬਠਿੰਡਾ ਰੀਫਾਇਨਰੀ ਪ੍ਰਾਜੈਕਟ ਲਗਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਸੀ।

Prakash badal expresses his condolencesPrakash badal expresses his condolencesਇਸ ਮੁਲਾਕਾਤ ਦੌਰਾਨ ਸਰਦਾਰ ਬਾਦਲ ਨੇ ਸਵਰਗੀ ਪ੍ਰਧਾਨ ਮੰਤਰੀ ਧਰਮ ਨਿਰਪੱਖ ਸੁਭਾਅ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸ ਤਰ•ਾਂ ਸ੍ਰੀ ਵਾਜਪਾਈ ਨੇ ਦਿੱਲੀ ਵਿਚ ਸਿੱਖਾਂ ਦੇ ਕੀਤੇ ਕਤਲੇਆਮ ਦਾ ਵਿਰੋਧ ਕੀਤਾ ਸੀ ਅਤੇ ਬਾਅਦ ਵਿਚ ਆਪਣੇ ਇਸ ਸਟੈਂਡ ਦੀ ਕੀਮਤ ਗਵਾਲੀਅਰ ਤੋਂ ਚੋਣ ਹਾਰ ਕੇ ਚੁਕਾਈ ਸੀ।ਵਾਇਰਲ ਦੀ ਸ਼ਿਕਾਇਤ ਕਰਕੇ ਸ੍ਰੀ ਵਾਜਪਾਈ ਦੀਆਂ ਅੰਤਮ ਰਸਮਾਂ ਵਿਚ ਸ਼ਾਮਿਲ ਨਾ ਹੋ ਸਕੇ ਸਾਬਕਾ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਕਿਸ ਤਰ•ਾਂ ਸਵਰਗੀ ਪ੍ਰਧਾਨ ਮੰਤਰੀ ਅਕਾਲੀ ਦਲ ਉੱਤੇ ਭਰੋਸਾ ਕਰਦੇ ਸਨ ਅਤੇ ਅਕਾਲੀ ਦਲ ਵੀ ਉਹਨਾਂ ਉੱਤੇ ਪੂਰਾ ਵਿਸ਼ਵਾਸ਼ ਕਰਦਾ ਸੀ।

ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਕਸਰ ਕਹਿੰਦੇ ਹੁੰਦੇ ਸਨ ਕਿ ਅਕਾਲੀ ਦਲ ਇੱਕ ਅਜਿਹਾ ਗਠਜੋੜ ਸਹਿਯੋਗੀ ਹੈ, ਜਿਸ ਉੱਤੇ ਪੂਰਾ ਭਰੋਸਾ ਕਰ ਸਕਦੇ ਹਨ। ਉਹਨਾਂ ਇਹ ਵੀ ਯਾਦ ਕੀਤਾ ਕਿ ਕਿਸ ਤਰ•ਾਂ ਸਾਬਕਾ ਪ੍ਰਧਾਨ ਮੰਤਰੀ ਨੇ ਪੋਖਰਨ ਪ੍ਰਮਾਣੂ ਧਮਾਕਿਆਂ ਅਤੇ ਕਾਰਗਿਲ ਦੀ ਲੜਾਈ ਸਮੇਂ ਇੱਕ ਫੌਲਾਦੀ ਇਰਾਦੇ ਵਾਲੇ ਆਗੂ ਹੋਣ ਦਾ ਸਬੂਤ ਦਿੱਤਾ ਸੀ।ਸਰਦਾਰ ਬਾਦਲ ਨਾਲ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਗੁਜਰਾਲ ਵੀ ਹਾਜ਼ਿਰ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement