
ਅਸਾਮ ਪੁਲਿਸ ਸੋਸ਼ਲ ਮੀਡੀਆ 'ਤੇ ਤਾਲਿਬਾਨ ਪੱਖੀ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ
ਗੁਹਾਟੀ - ਸੋਸ਼ਲ ਮੀਡੀਆ 'ਤੇ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦਾ ਕਥਿਤ ਤੌਰ 'ਤੇ ਸਮਰਥਨ (Supporting Taliban on Social Media ) ਕਰਨ ਦੇ ਦੋਸ਼ ਵਿਚ ਪੁਲਿਸ ਨੇ ਅਸਾਮ ਵਿਚ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਸ਼ੁੱਕਰਵਾਰ ਰਾਤ ਤੋਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ 'ਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਆਈਟੀ ਐਕਟ ਅਤੇ ਸੀਆਰਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਮੁੱਖ ਮੰਤਰੀ ਵੱਲੋਂ ਸ਼ਹੀਦ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
14 arrested in Assam for supporting Taliban on social media: Police
ਅਧਿਕਾਰੀ ਨੇ ਕਿਹਾ, “ਅਸੀਂ ਸੁਚੇਤ ਹਾਂ ਤੇ ਇਤਰਾਜ਼ਯੋਗ ਪੋਸਟਾਂ ਲਈ ਸੋਸ਼ਲ ਮੀਡੀਆ ‘ਤੇ ਨਿਗਰਾਨੀ ਕਰ ਰਹੇ ਹਾਂ। ” ਕਾਮਰੂਪ ਮੈਟਰੋਪੋਲੀਟਨ, ਬਾਰਪੇਟਾ, ਧੁਬਰੀ ਅਤੇ ਕਰੀਮਗੰਜ ਜ਼ਿਲ੍ਹਿਆਂ ਤੋਂ ਦੋ -ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦਾਰੰਗ, ਕਚਾਰ, ਹੈਲਾਕੰਡੀ, ਦੱਖਣੀ ਸਲਮਾਰਾ, ਗੋਲਪਾਰਾ ਅਤੇ ਹੋਜਾਈ ਜ਼ਿਲ੍ਹਿਆਂ ਵਿਚੋਂ ਇੱਕ -ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
Arrested
ਡਿਪਟੀ ਇੰਸਪੈਕਟਰ ਜਨਰਲ ਵਾਇਲਟ ਬਾਰੂਆਹ ਨੇ ਕਿਹਾ ਕਿ ਅਸਾਮ ਪੁਲਿਸ ਸੋਸ਼ਲ ਮੀਡੀਆ 'ਤੇ ਤਾਲਿਬਾਨ ਪੱਖੀ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਅਸੀਂ ਅਜਿਹੇ ਲੋਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਰਹੇ ਹਾਂ। ਜੇ ਤੁਹਾਨੂੰ ਅਜਿਹੀ ਕੋਈ ਚੀਜ਼ ਨਜ਼ਰ ਆਉਂਦੀ ਹੈ, ਤਾਂ ਕਿਰਪਾ ਕਰਕੇ ਪੁਲਿਸ ਨਾਲ ਸੰਪਰਕ ਕਰੋ।