
ਮਨੀਸ਼ ਸਿਸੋਦੀਆ ਦੇ ਦੇਸ਼ ਛੱਡ ਕੇ ਜਾਣ ‘ਤੇ ਲੱਗੀ ਰੋਕ
ਨਵੀਂ ਦਿੱਲੀ : ਸੀਬੀਆਈ ਦੇ ਛਾਪੇ ਤੋਂ ਬਾਅਦ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲ ਹੀ 'ਚ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਦੀ ਸੰਭਾਵਨਾ ਜਤਾਈ ਸੀ।
CBI Raid in manish Sisodia House
ਇਸ ਦੇ ਨਾਲ ਹੀ ਸੀਬੀਆਈ ਨੇ ਹੁਣ ਉਸ ਦੇ ਦੇਸ਼ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇੰਨਾ ਹੀ ਨਹੀਂ ਸੀਬੀਆਈ ਨੇ ਮਨੀਸ਼ ਸਿਸੋਦੀਆ ਸਮੇਤ ਕਰੀਬ 13 ਲੋਕਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਲੁੱਕਆਊਟ ਸਰਕੂਲਰ ਮੁਤਾਬਕ ਜੇਕਰ ਸਿਸੋਦੀਆ ਦੇਸ਼ ਛੱਡਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਜਾ ਸਕਦਾ ਹੈ।
Manish Sisodia
ਲੁੱਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ, "ਮੰਨਿਆ ਕਿ ਹੌਲੀ-ਹੌਲੀ ਰੁੱਤਾਂ ਵੀ ਬਦਲਦੀਆਂ ਰਹਿੰਦੀਆਂ ਹਨ ਪਰ ਤੁਹਾਡੀ ਰਫ਼ਤਾਰ ਤੋਂ ਤਾਂ ਹਵਾਵਾਂ ਵੀ ਹੈਰਾਨ ਹਨ, ਜਨਾਬ।"