Etawah Accident News: ਡਰਾਈਵਰ ਨੂੰ ਨੀਂਦ ਆਉਣ ਕਾਰਨ ਖੜ੍ਹੇ ਟਰੱਕ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
Published : Aug 21, 2024, 10:59 am IST
Updated : Aug 21, 2024, 11:00 am IST
SHARE ARTICLE
Etawah Accident News
Etawah Accident News

Etawah Accident News: ਤਿੰਨ ਗੰਭੀਰ ਜ਼ਖ਼ਮੀ

Etawah Accident News: ਉੱਤਰ ਪ੍ਰਦੇਸ਼ ਦੇ ਇਟਾਵਾ ਵਿਚ ਦਰਦਨਾਕ ਹਾਦਸਾਾ ਵਾਪਰਿਆ ਹੈ। ਇਥੇ-ਕਾਨਪੁਰ ਰਾਸ਼ਟਰੀ ਰਾਜਮਾਰਗ 'ਤੇ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਹੈ। 3 ਜ਼ਖ਼ਮੀ ਹਨ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਕਈ ਥਾਈਂ ਛਾਏ ਕਾਲੇ ਬੱਦਲ, ਮੀਂਹ ਪੈਣ ਦੀ ਸੰਭਾਵਨਾ 

ਇਹ ਹਾਦਸਾ ਬੁੱਧਵਾਰ ਸਵੇਰੇ 6.30 ਵਜੇ ਪਿੰਡ ਪਿਲਖਰ ਨੇੜੇ ਵਾਪਰਿਆ। ਮਰਨ ਵਾਲਿਆਂ ਵਿੱਚ 3 ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਦੋ ਬੱਚੇ ਅਤੇ ਇੱਕ ਔਰਤ ਜ਼ਖ਼ਮੀ ਹਨ। ਕਾਰ ਸਵਾਰ ਦਿੱਲੀ ਤੋਂ ਹਮੀਰਪੁਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਨੀਂਦ ਆਉਣ ਕਾਰਨ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਰੌਲਾ ਪੈ ਗਿਆ।

ਇਹ ਵੀ ਪੜ੍ਹੋ: Punjab singer Gippy Grewal : ਪੰਜਾਬ ਗਾਇਕ ਗਿੱਪੀ ਗਰੇਵਾਲ ਨਹੀਂ ਹੋਏ ਅਦਾਲਤ ਵਿਚ ਪੇਸ਼ 

ਕੁਝ ਦੇਰ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਕਾਰ ਦਾ ਦਰਵਾਜ਼ਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੀਟ ਦੇ ਹੇਠਾਂ ਦੋ ਪੁਰਸ਼ਾਂ ਅਤੇ ਇੱਕ ਔਰਤ ਦੀਆਂ ਲਾਸ਼ਾਂ ਮਿਲੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Etawah Accident News, stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement