Akola School Teacher Case : ਸਰਕਾਰੀ ਸਕੂਲ ਦੇ ਅਧਿਆਪਕ 'ਤੇ ਲੱਗਾ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਛੇੜਛਾੜ ਕਰਨ ਦਾ ਆਰੋਪ
Published : Aug 21, 2024, 1:38 pm IST
Updated : Aug 21, 2024, 1:38 pm IST
SHARE ARTICLE
School Teacher arrested
School Teacher arrested

ਵਿਦਿਆਰਥਣਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਰੋਪੀ ਅਧਿਆਪਕ ਨੂੰ ਕੀਤਾ ਗ੍ਰਿਫਤਾਰ

Akola School Teacher Case : ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਨਾਲ ਰੇਪ ਅਤੇ ਕਤਲ ਦੀ ਘਟਨਾ ਤੋਂ ਬਾਅਦ ਦੇਸ਼ ਦੇ ਕਈ ਰਾਜਾਂ ਵਿੱਚ ਲੜਕੀਆਂ ਨਾਲ ਅੱਤਿਆਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬਦਲਾਪੁਰ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਅਕੋਲਾ 'ਚ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਕੂਲ ਦੇ ਅਧਿਆਪਕ 'ਤੇ 6 ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਛੇੜਛਾੜ ਕਰਨ ਦਾ ਆਰੋਪ ਲੱਗਾ ਹੈ। ਵਿਦਿਆਰਥਣਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਮਾਮਲਾ ਅਕੋਲਾ ਦੇ ਇੱਕ ਸਰਕਾਰੀ ਸਕੂਲ ਦਾ ਹੈ, ਜਿੱਥੇ ਅਧਿਆਪਕ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓਜ਼ ਦਿਖਾਉਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਅਜਿਹਾ ਕਰ ਰਿਹਾ ਸੀ। ਜਦੋਂ ਅਧਿਆਪਕ ਦੀ ਹਰਕਤ ਬਰਦਾਸ਼ਤ ਤੋਂ ਬਾਹਰ ਹੋ ਗਈ ਤਾਂ ਵਿਦਿਆਰਥਣਾਂ ਨੇ ਬਾਲ ਭਲਾਈ ਕਮੇਟੀ ਨੂੰ ਬੁਲਾ ਕੇ ਸਾਰੀ ਗੱਲ ਦੱਸੀ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਗਿਆ ਕਿ ਮਾਮਲਾ ਅਕੋਲਾ ਕਾਜ਼ੀਖੇੜ ਦੇ ਇੱਕ ਜ਼ਿਲ੍ਹਾ ਪ੍ਰੀਸ਼ਦ ਸਕੂਲ ਦਾ ਹੈ, ਜਿੱਥੇ ਇੱਕ 47 ਸਾਲਾ ਅਧਿਆਪਕ ਜਮਾਤ ਵਿੱਚ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਉਂਦਾ ਸੀ। ਆਰੋਪੀ ਅਧਿਆਪਕ ਨੇ ਨਾ ਸਿਰਫ ਅਸ਼ਲੀਲ ਵੀਡੀਓ ਦਿਖਾਈ ਸਗੋਂ ਉਨ੍ਹਾਂ ਨਾਲ ਛੇੜਛਾੜ ਵੀ ਕੀਤੀ। ਸੂਚਨਾ ਮਿਲਣ ’ਤੇ ਬਾਲ ਭਲਾਈ ਕਮੇਟੀ ਦੇ ਮੈਂਬਰ ਸਕੂਲ ਪੁੱਜੇ ਅਤੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਬਾਲ ਭਲਾਈ ਕਮੇਟੀ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਅਧਿਆਪਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਕੋਲਾ ਦੇ ਐੱਸਪੀ ਬੱਚਨ ਸਿੰਘ ਨੇ ਦੱਸਿਆ ਕਿ ਇੱਕ ਸਕੂਲ ਦੀਆਂ 6 ਵਿਦਿਆਰਥਣਾਂ ਨੇ ਕਾਜ਼ੀਖੇੜ ਦੇ ਇੱਕ ਅਧਿਆਪਕ 47 ਸਾਲਾ ਪ੍ਰਮੋਦ ਮਨੋਹਰ ਸਰਕਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਆਰੋਪ ਹੈ ਕਿ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਦਾ ਸੀ। ਨਾਲ ਹੀ ਅਸ਼ਲੀਲ ਵੀਡੀਓ ਵੀ ਦਿਖਾਉਂਦੇ ਸਨ। ਪੁਲਸ ਨੇ ਤੁਰੰਤ ਸ਼ਿਕਾਇਤ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੀੜਤ ਵਿਦਿਆਰਥਣਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਦੋਸ਼ੀ ਅਧਿਆਪਕ ਦੇ ਖਿਲਾਫ ਬੀਐਨਐਸ ਅਤੇ ਪੋਕਸੋ ਐਕਟ ਦੀ ਧਾਰਾ 74 ਅਤੇ 75 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਹਾਲ ਹੀ ਵਿੱਚ ਮਹਾਰਾਸ਼ਟਰ ਦੇ ਬਦਲਾਪੁਰ ਤੋਂ ਇੱਕ ਅਜਿਹੀ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਸੀ, ਜਿੱਥੇ ਇੱਕ ਸਕੂਲ ਦੇ ਸੇਵਾਦਾਰ ਨੇ ਕਿੰਡਰਗਾਰਟਨ ਵਿੱਚ ਪੜ੍ਹਦੀਆਂ ਦੋ ਮਾਸੂਮ ਬੱਚੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਘਟਨਾ ਬਾਰੇ ਜਦੋਂ ਪੂਰੇ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਰੋਸ ਵਜੋਂ ਸੜਕਾਂ 'ਤੇ ਆ ਗਏ ਅਤੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਬਦਲਾਪੁਰ ਸਟੇਸ਼ਨ 'ਤੇ ਰੇਲਵੇ ਟਰੈਕ ਜਾਮ ਕਰ ਦਿੱਤਾ। ਇਸ ਕਾਰਨ ਲੋਕਲ ਟਰੇਨ ਸੇਵਾਵਾਂ ਠੱਪ ਹੋ ਗਈਆਂ। ਲੰਬੀ ਦੂਰੀ ਦੀਆਂ ਰੇਲ ਗੱਡੀਆਂ ਦੇ ਰੂਟ ਬਦਲਣੇ ਪਏ। ਅੰਦੋਲਨਕਾਰੀਆਂ ਨੇ ਬਦਲਾਪੁਰ ਰੇਲਵੇ ਸਟੇਸ਼ਨ 'ਤੇ ਪੁਲਿਸ 'ਤੇ ਪਥਰਾਅ ਕੀਤਾ ਅਤੇ ਸਕੂਲ ਦੀ ਇਮਾਰਤ ਦੀ ਭੰਨਤੋੜ ਕੀਤੀ। ਪੁਲੀਸ ਨੇ ਨੌਂ ਘੰਟੇ ਬਾਅਦ ਰੇਲਵੇ ਸਟੇਸ਼ਨ ’ਤੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰਕੇ ਧਰਨਾ ਸਮਾਪਤ ਕਰ ਦਿੱਤਾ।

 

 

Location: India, Maharashtra

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement