Srinagar News : ਜੰਮੂ-ਕਸ਼ਮੀਰ ਦੇ ਖ਼ਾਸ ਹਲਕਿਆਂ 'ਚ ਸਿੱਖ ਉਮੀਦਵਾਰ ਲੜਨਗੇ ਚੋਣਾਂ 

By : BALJINDERK

Published : Aug 21, 2024, 12:34 pm IST
Updated : Aug 21, 2024, 12:34 pm IST
SHARE ARTICLE
 ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ
 ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ

Srinagar News : ਕਾਨਫ਼ਰੰਸ ਦੌਰਾਨ ਕੁੱਝ ਵਿਧਾਨ ਸਭਾ ਸੀਟਾਂ 'ਤੇ ਸਿੱਖ ਉਮੀਦਵਾਰਾਂ ਨੂੰ ਉਤਾਰਨ ਦਾ ਕੀਤਾ ਫ਼ੈਸਲਾ

Srinagar News : ਜੰਮੂ-ਕਸ਼ਮੀਰ ਦੇ ਸਿੱਖਾਂ ਵਲੋਂ ਇਸ ਵਾਰ ਵਿਧਾਨ ਭੁੱਲ ਸਭਾ ਚੋਣਾਂ ਲੜਨ ਦੀਆਂ ਸੰਭਾਵਨਾਵਾਂ ਬਣਦੀਆਂ ਜਾ ਰਹੀਆਂ ਹਨ। ਇਸ ਵਿਚ ਬਾਰੇ ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏ.ਪੀ.ਐਸ.ਸੀ.ਸੀ.) ਨੇ ਅੱਜ ਐਲਾਨ ਕੀਤਾ ਹੈ ਕਿ ਜੰਮੂ-ਕਸ਼ਮੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੁੱਝ ਸੀਟਾਂ 'ਤੇ ਸਿੱਖ ਉਮੀਦਵਾਰਾਂ ਨੂੰ ਜ਼ਰੂਰ ਉਤਾਰਿਆ ਜਾਵੇਗਾ।  ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਇਥੇ ਇੱਕ ਕਾਨਫ਼ਰੰਸ 'ਚ ਇਹ ਐਲਾਨ ਕਰਦਿਆਂ ਕਿਹਾ, “ਅਸੀਂ ਕਸ਼ਮੀਰ ਦੀਆਂ ਅਜਿਹੀਆਂ ਕੁੱਝ ਵਿਧਾਨ ਸਭਾ ਸੀਟਾਂ 'ਤੇ ਸਿੱਖ ਉਮੀਦਵਾਰਾਂ ਨੂੰ ਉਤਾਰਨ ਦਾ ਫ਼ੈਸਲਾ ਕੀਤਾ ਹੈ, ਜਿਥੇ ਸਾਡੇ ਭਾਈਚਾਰੇ ਦੀ ਮਜ਼ਬੂਤ ਮੌਜੂਦਗੀ ਹੈ। ਅਸੀਂ ਬਹੁ- ਗਿਣਤੀ ਭਾਈਚਾਰੇ ਨੂੰ ਸਿੱਖ ਉਮੀਦਵਾਰਾਂ ਦੀ ਹਮਾਇਤ ਕਰਨ ਦੀ ਬੇਨਤੀ ਕਰਦੇ ਹਾਂ।” 

ਸ. ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਹੁਣ ਤਕ ਜੰਮੂ ਤੇ ਕਸ਼ਮੀਰ 'ਚ ਕਈ ਰਾਜਨੀਤਕ ਪਾਰਟੀਆਂ ਆਈਆਂ ਹਨ ਪਰ ਕਿਸੇ ਨੇ ਵੀ ਸਿੱਖਾਂ ਦੀ ਬਾਂਹ ਨਹੀਂ ਫੜੀ। ਸਿੱਖਾਂ ਨੂੰ ਸਿਰਫ਼ ਅਪਣੇ ਵੋਟ ਬੈਂਕ ਲਈ ਵਰਤਿਆ ਹੈ, ਇਸੇ ਲਈ ਸਿੱਖਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ ਅਤੇ ਸਿੱਖਾਂ ਨੂੰ ਘੱਟ ਗਿਣਤੀ ਹੋਣ ਦੇ ਬਾਵਜੂਦ ਘੱਟ ਗਿਣਤੀ ਦਾ ਦਰਜਾ ਨਹੀਂ ਮਿਲਿਆ। ਉਨ੍ਹਾਂ ਜੰਮੂ ਕਸ਼ਮੀਰ ਵਿਚ ਵਸਦੇ ਬਹੁ-ਗਿਣਤੀ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਕਸ਼ਮੀਰੀਅਤ ਦੇ ਭਲੇ ਲਈ ਸਿੱਖ ਭਾਈਚਾਰੇ ਨੂੰ ਹਮਾਇਤ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 77 ਸਾਲਾਂ 'ਚ ਭਾਈਚਾਰੇ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੋਂ ਦੀ ਸਰਕਾਰ ਤੋਂ ਮਦਦ ਮੰਗੀ ਗਈ ਸੀ ਪਰ ਕਿਸੇ ਨੇ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਕਦੇ ਵੀ ਬਹੁਗਿਣਤੀ ਭਾਈਚਾਰੇ ਤੋਂ ਕੁਝ ਨਹੀਂ ਮੰਗਿਆ ਪਰ ਹੁਣ ਅਸੀਂ ਸਿੱਖ ਉਮੀਦਵਾਰਾਂ ਨੂੰ ਵਿਧਾਨ ਸਭਾ 'ਚ ਭੇਜਣ ਲਈ ਉਨ੍ਹਾਂ ਦੀ ਮਦਦ ਚਾਹੁੰਦੇ ਹਾਂ, ਜਿਥੇ  ਉਹ ਸਾਡੇ ਸਾਰਿਆਂ ਲਈ ਗੱਲ ਕਰਨਗੇ।” ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਉਮੀਦਵਾਰਾਂ ਦੇ ਨਾਵਾਂ ਬਾਰੇ ਕੋਈ ਅੰਤਮ ਫ਼ੈਸਲਾ ਲਿਆ ਜਾਵੇਗਾ।

(For more news apart from Sikh candidates will contest elections in special constituencies of Jammu and Kashmir News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement