
ਨੋਇਡਾ ਵਿਚ ਇਕ ਨਿੱਜੀ ਬੱਸ ਦੇ ਮਾਲਕ ਨੇ ਦਾਅਵਾ ਕੀਤਾ ਹੈ ਕਿ ਹੈਲਮਟ ਨਾ ਪਹਿਨ ਕੇ ਗੱਡੀ ਚਲਾਉਣ ਕਾਰਨ ਕਥਿਤ ਰੂਪ ਤੌਰ ‘ਤੇ 500 ਰੁਪਏ ਦਾ ਚਲਾਨ ਕੱਟਿਆ ਗਿਆ ਹੈ।
ਨੋਇਡਾ: ਨੋਇਡਾ ਵਿਚ ਇਕ ਨਿੱਜੀ ਬੱਸ ਦੇ ਮਾਲਕ ਨੇ ਦਾਅਵਾ ਕੀਤਾ ਹੈ ਕਿ ਹੈਲਮਟ ਨਾ ਪਹਿਨ ਕੇ ਗੱਡੀ ਚਲਾਉਣ ਕਾਰਨ ਕਥਿਤ ਰੂਪ ਤੌਰ ‘ਤੇ 500 ਰੁਪਏ ਦਾ ਚਲਾਨ ਕੱਟਿਆ ਗਿਆ ਹੈ। ਨਿਰੰਕਾਰ ਸਿੰਘ ਨੇ ਕਿਹਾ ਕਿ 11 ਸਤੰਬਰ ਨੂੰ ਆਨਲਾਈਨ ਚਲਾਨ ਕੀਤਾ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਉਸ ਦੇ ਇਸ ਕਰਮਚਾਰੀ ਨੇ ਇਸ ਚਲਾਨ ਨੂੰ ਦੇਖਿਆ।
ਨਿਰੰਕਾਰ ਸਿੰਘ ਨੇ ਕਿਹਾ ਕਿ ਆਵਾਜਾਈ ਵਿਭਾਗ ਦੇ ਅਜਿਹੇ ਕੰਮ ਕਰਨ ਦੇ ਤਰੀਕੇ ਨਾਲ ਸਵਾਲ ਖੜੇ ਹੁੰਦੇ ਹਨ ਅਤੇ ਲੋਕਾਂ ਨੂੰ ਰੋਜ਼ਾਨਾ ਜਾਰੀ ਹੋਣ ਵਾਲੇ ਹੋਰ ਸੈਂਕੜੇ ਚਲਾਨਾਂ ਦੀ ਪ੍ਰਮਾਣਿਕਤਾ ਨੂੰ ਲੈ ਕੇ ਵੀ ਸ਼ੱਕ ਪੈਦਾ ਹੁੰਦਾ ਹੈ। ਨਿਰੰਕਾਰ ਸਿੰਘ ਨੇ ਕਿਹਾ ਕਿ ਉਹ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਇਹ ਮਾਮਲਾ ਰੱਖਣਗੇ ਅਤੇ ਜੇਕਰ ਲੋੜ ਪਈ ਤਾਂ ਉਹ ਅਦਾਲਤ ਵੀ ਜਾਣਗੇ।
ਇਸੇ ਦੌਰਾਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਦੇਖਿਆ ਜਾ ਰਿਹਾ ਹੈ ਅਤੇ ਜੇਕਰ ਕੋਈ ਗਲਤੀ ਹੋਈ ਤਾਂ ਉਸ ਨੂੰ ਸੁਧਾਰਿਆ ਜਾਵੇਗਾ। ਅਧਿਕਾਰੀ ਦਾ ਕਹਿਣਾ ਹੈ ਕਿ ਚਲਾਨ ਆਵਾਜਾਈ ਵਿਭਾਗ ਨੇ ਜਾਰੀ ਕੀਤਾ ਹੈ ਨੋਇਡਾ ਦੀ ਆਵਾਜਾਈ ਪੁਲਿਸ ਨੇ ਨਹੀਂ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿਚ ਸੈਸ਼ਨ ‘ਚ ਨਵਾਂ ਮੋਟਰ ਵਹੀਕਲ ਐਕਟ ਪਾਸ ਕੀਤਾ ਹੈ, ਜਿਸ ਤੋਂ ਬਾਅਦ ਦੇਸ਼ ਵਿਚ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਕਾਫ਼ੀ ਸਖਤੀ ਵਰਤੀ ਜਾ ਰਹੀ ਹੈ। ਹਾਲਾਂਕਿ ਭਾਜਪਾ ਸਾਸ਼ਤ ਕਈ ਸੂਬਿਆਂ ਸਮੇਤ ਹੋਰ ਕਈ ਸੂਬਿਆਂ ਵਿਚ ਵੀ ਨਵੇਂ ਨਿਯਮ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।