
ਪਾਕਿਸਤਾਨ ’ਚ ਸਿੱਖ ਲੜਕੀ ਨੂੰ ਅਗਵਾ ਕਰਨ ’ਤੇ ਭੜਕੇ ਸਿੱਖ
ਨਵੀਂ ਦਿੱਲੀ: ਪਾਕਿਸਤਾਨ ਦੇ ਪੰਜਾ ਸਾਹਿਬ ਵਿਚ ਇਕ ਹੋਰ ਸਿੱਖ ਲੜਕੀ ਨੂੰ ਅਗਵਾ ਕਰਨ ਮਗਰੋਂ ਉਸ ਦਾ ਧਰਮ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੀ ਪੁਲਿਸ ਮੁਤਾਬਕ ਲੜਕੀ ਨੇ ਧਰਮ ਤਬਦੀਲ ਕਰਕੇ ਸਥਾਨਕ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾ ਲਿਆ ਹੈ ਪਰ ਭਾਰਤ ਵਿਚ ਇਸ ਮਾਮਲੇ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Delhi Sikhs protest outside Pakistan High Commission
ਇਸ ਮੰਦਭਾਗੀ ਘਟਨਾ ਦੇ ਵਿਰੋਧ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਸਿੱਖਾਂ ਵੱਲੋਂ ਪਾਕਿਸਤਾਨ ਦੀ ਅੰਬੈਸੀ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ, ਜਿਸ ਵਿਚ ਪਾਕਿਸਤਾਨ ਮੁਰਦਾਬਾਦ ਅਤੇ ਇਮਰਾਨ ਖ਼ਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
Manjinder Sirsa
ਇਸ ਮੌਕੇ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਲੜਕੀਆਂ ਮਹਿਫ਼ੂਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨਨਕਾਣਾ ਸਾਹਿਬ ਦੀ ਰਹਿਣ ਵਾਲੀ ਜਗਜੀਤ ਕੌਰ ਦੇ ਮਾਮਲੇ ਵਿਚ ਧੱਕੇਸ਼ਾਹੀ ਕੀਤੀ ਗਈ, ਹੁਣ ਇਹ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ।
Delhi Sikhs protest outside Pakistan High Commission
ਦੱਸ ਦਈਏ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਬੇਟੀ ਨੂੰ 1 ਸਤੰਬਰ ਨੂੰ ਅਗਵਾ ਕੀਤਾ ਗਿਆ ਸੀ ਅਤੇ ਹੁਣ ਤੱਕ ਉਹ ਲੜਕੀ ਪਰਿਵਾਰ ਨੂੰ ਵਾਪਸ ਨਹੀਂ ਮਿਲੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਹ ਮਾਮਲਾ ਬੀਤੇ ਸ਼ਨੀਵਾਰ ਵਿਦੇਸ਼ ਮੰਤਰਾਲੇ ਕੋਲ ਵੀ ਚੁੱਕਿਆ ਗਿਆ ਸੀ।
Sikh
ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਪਾਕਿਸਤਾਨ ‘ਤੇ ਦਬਾਅ ਪਾ ਕੇ ਬੱਚੀ ਵਾਪਸ ਪਰਿਵਾਰ ਨੂੰ ਸੌਪੀ ਜਾਵੇ। ਉੱਥੇ ਹੀ ਅੱਜ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਕਿਸਤਾਨੀ ਅੰਬੈਸੀ ਦਾ ਘਿਰਾਓ ਕੀਤਾ ਗਿਆ।