ਗੋਆ 'ਚ ਕੇਜਰੀਵਾਲ ਨੇ ਕੀਤੇ 7 ਵੱਡੇ ਐਲਾਨ, ਬੇਰੁਜ਼ਗਾਰੀ ਭੱਤੇ ਦਾ ਵੀ ਕੀਤਾ ਐਲਾਨ
Published : Sep 21, 2021, 2:24 pm IST
Updated : Sep 21, 2021, 2:24 pm IST
SHARE ARTICLE
Arvind Kejriwal
Arvind Kejriwal

ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਉਹ ਭ੍ਰਿਸ਼ਟਾਚਾਰ ਨੂੰ ਰੋਕ ਦੇਵੇਗੀ ਅਤੇ ਰਾਜ ਦੇ ਨੌਜਵਾਨਾਂ ਲਈ ਨੌਕਰੀਆਂ ਯਕੀਨੀ ਬਣਾਏਗੀ- Kejriwal

 

ਪਣਜੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2022 ਵਿਚ ਸੱਤਾ ਵਿਚ ਆਉਣ 'ਤੇ ਗੋਆ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਹਰੇਕ ਘਰ ਵਿਚੋਂ ਇੱਕ ਬੇਰੁਜ਼ਗਾਰ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਕੰਮ ਦੀ ਤਲਾਸ਼ ਕਰ ਰਹੇ ਬੇਰੁਜ਼ਗਾਰਾਂ ਨੂੰ ਨੌਕਰੀ ਨਾ ਮਿਲਣ ਤੱਕ 3,000 ਰੁਪਏ ਮਹੀਨਾਵਾਰ ਭੱਤਾ ਮਿਲੇਗਾ। ਅਗਲੇ ਸਾਲ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿਚ ਗੋਆ ਵਿਧਾਨ ਸਭਾ ਚੋਣਾਂ 2022 ਵੀ ਸ਼ਾਮਲ ਹਨ।

Photo

ਕੇਜਰੀਵਾਲ ਗੋਆ ਨੂੰ ਲੈ ਕੇ ਬਹੁਤ ਆਸ਼ਾਵਾਦੀ ਹਨ। ਅਰਵਿੰਦ ਕੇਜਰੀਵਾਲ ਨੇ ਅੱਜ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਦਾ ਮੁਕਾਬਲਾ ਕਰਨ ਲਈ ਗੋਆ ਵਿਚ ਸੱਤ ਵੱਡੇ ਐਲਾਨ ਕਰ ਕੀਤੇ ਹਨ। ਕੇਜਰੀਵਾਲ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਉਹ ਭ੍ਰਿਸ਼ਟਾਚਾਰ ਨੂੰ ਰੋਕ ਦੇਵੇਗੀ ਅਤੇ ਰਾਜ ਦੇ ਨੌਜਵਾਨਾਂ ਲਈ ਨੌਕਰੀਆਂ ਯਕੀਨੀ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਸਥਾਨਕ ਲੋਕਾਂ ਨੂੰ ਨਿੱਜੀ ਨੌਕਰੀਆਂ ਵਿਚ 80 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

EmploymentEmployment

ਕੇਜਰੀਵਾਲ ਨੇ ਕਿਹਾ ਕਿ ਅੱਜ ਗੋਆ ਦਾ ਨੌਜਵਾਨ ਪਰੇਸ਼ਾਨ ਹੈ। ਉਸ ਕੋਲ ਰੁਜ਼ਗਾਰ ਨਹੀਂ ਹੈ। ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ, ਪਰ ਰੁਜ਼ਗਾਰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਇੱਥੇ ਮਾਈਨਿੰਗ ਨਹੀਂ ਹੋ ਰਹੀ, ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀ ਗਈਆਂ ਹਨ। ਸਾਨੂੰ ਇੱਥੇ ਰੁਜ਼ਗਾਰ ਪੈਦਾ ਕਰਨਾ ਹੈ। ਇਹ ਤਾਂ ਹੀ ਸੰਭਵ ਹੈ ਜਦੋਂ ਚੰਗੇ ਇਰਾਦਿਆਂ ਵਾਲੀ ਸਰਕਾਰ ਆਵੇਗੀ। 

ਇਹ ਵੀ ਪੜ੍ਹੋ -  ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੋਵੇਂ ਡਿਪਟੀ CM ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ 

Delhi CM Arvind KejriwalDelhi CM Arvind Kejriwal

ਕੇਜਰੀਵਾਲ ਨੇ ਕਿਹਾ ਕਿ ਹਰ ਕੋਈ ਪੁੱਛੇਗਾ ਕਿ ਇੱਥੇ ਕਿੰਨੀਆਂ ਨੌਕਰੀਆਂ ਕਿੱਥੋਂ ਆਉਣਗੀਆਂ। ਇਸ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਇੱਥੇ ਨਵੇਂ ਸਕੂਲ ਖੋਲ੍ਹਾਂਗੇ, ਹਸਪਤਾਲ ਖੋਲ੍ਹਾਂਗੇ, ਸੜਕਾਂ ਬਣਾਵਾਂਗੇ, ਜਿਸ ਨਾਲ ਰੁਜ਼ਗਾਰ ਪੈਦਾ ਹੋਵੇਗਾ। ਇਨ੍ਹਾਂ ਐਲਾਨਾਂ ਦੇ ਨਾਲ ਉਨ੍ਹਾਂ ਨੇ ਰਾਜ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸੁਣਿਆ ਕਿ ਸਾਵੰਤ ਸਾਹਿਬ ਨੇ ਇੱਥੇ ਪਾਣੀ ਮੁਫਤ ਕੀਤਾ ਹੈ, ਦਿੱਲੀ ਵਿਚ ਤਾਂ ਕਈ ਸਾਲਾਂ ਤੋਂ ਪਾਣੀ ਮੁਫ਼ਤ ਹੈ।

ਸੁਣਨ ਵਿਚ ਆਇਆ ਹੈ ਕਿ ਸਾਵੰਤ ਸਹਿਬ ਨੇ ਇੱਥੇ ਡੋਰ ਸਟੈਪ ਡਿਲੀਵਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦਾ ਇੱਕ ਅਧਿਕਾਰੀ ਜਨਤਕ ਕੰਮ ਕਰਨ ਲਈ ਦਿੱਲੀ ਵਿਚ ਘਰ ਆਉਂਦਾ ਹੈ, ਜਦੋਂ ਅਸਲੀ ਦੀ ਚੋਣ ਕੀਤੀ ਜਾ ਸਕਦੀ ਹੈ, ਤਾਂ ਡੁਪਲੀਕੇਟ ਕਿਉਂ ਚੁਣਿਆ ਜਾਵੇ। 

Arvind kejriwalArvind kejriwal

ਇਹ ਵੀ ਪੜ੍ਹੋ -  ਸੁਖਬੀਰ ਬਾਦਲ ਨੂੰ ਬਲਬੀਰ ਸਿੰਘ ਰਾਜੇਵਾਲ ਦਾ ਜਵਾਬ, 'ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਰਿਹਾ ਅਕਾਲੀ ਦਲ'

ਅਰਵਿੰਦ ਕੇਜਰੀਵਾਲ ਦੇ 7 ਐਲਾਨ 
1. ਹਰ ਘਰ ਵਿੱਚੋਂ ਇੱਕ ਬੇਰੁਜ਼ਗਾਰ ਨੂੰ ਰੁਜ਼ਗਾਰ
2. ਰੁਜ਼ਗਾਰ ਮਿਲਣ ਤੱਕ ਪ੍ਰਤੀ ਮਹੀਨਾ 3,000 ਦਾ ਭੱਤਾ
3. ਗੋਆ ਦੇ ਨੌਜਵਾਨਾਂ ਲਈ 80 ਫੀਸਦੀ ਨੌਕਰੀਆਂ ਰਾਖਵੀਆਂ ਹੋਣਗੀਆਂ
4. ਪ੍ਰਾਈਵੇਟ ਨੌਕਰੀਆਂ ਲਈ ਕਾਨੂੰਨ ਲਿਆਂਦਾ ਜਾਵੇਗਾ

UnemploymentUnemployment

5. ਇਸ ਵੇਲੇ ਕੋਰੋਨਾ ਦੇ ਕਾਰਨ ਸੈਰ ਸਪਾਟੇ ਦਾ ਨੁਕਸਾਨ ਹੋਇਆ ਹੈ, ਜਦੋਂ ਤੱਕ ਉਨ੍ਹਾਂ ਦਾ ਰੁਜ਼ਗਾਰ ਠੀਕ ਨਹੀਂ ਹੁੰਦਾ, ਉਨ੍ਹਾਂ ਨੂੰ 5 ਹਜ਼ਾਰ ਮਹੀਨਾ ਭੱਤਾ ਦਿੱਤਾ ਜਾਵੇਗਾ। ਮਾਈਨਿੰਗ ਪਰਿਵਾਰ ਨੂੰ ਵੀ ਹਰ ਮਹੀਨੇ 5 ਹਜ਼ਾਰ ਦਿੱਤਾ ਜਾਵੇਗਾ।
6. ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ
7. ਜੇ ਇੱਥੇ ਸਰਕਾਰੀ ਨੌਕਰੀ ਚਾਹੀਦੀ ਹੈ ਤਾਂ ਸਿਆਸਤਦਾਨਾਂ ਨਾਲ ਸਬੰਧ ਹੋਣੇ ਚਾਹੀਦੇ ਹਨ, ਅਸੀਂ ਇਸ ਨੂੰ ਬੰਦ ਕਰਾਂਗੇ ਅਤੇ ਪਾਰਦਰਸ਼ੀ ਪ੍ਰਣਾਲੀ ਲਿਆਵਾਂਗੇ 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement