ਦਿੱਲੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਮੁੰਬਈ ਬੰਦਰਗਾਹ ਤੋਂ 1725 ਕਰੋੜ ਰੁਪਏ ਦੀ ਹੈਰੋਇਨ ਕੀਤੀ ਬਰਾਮਦ
Published : Sep 21, 2022, 1:53 pm IST
Updated : Sep 21, 2022, 1:53 pm IST
SHARE ARTICLE
photo
photo

20 ਟਨ ਹੈਰੋਇਨ ਕੀਤੀ ਜ਼ਬਤ

 

ਨਵੀਂ ਦਿੱਲੀ: ਭਾਰਤ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦੀਆਂ ਯੋਜਨਾਵਾਂ ਨੂੰ ਦਿੱਲੀ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਇੱਕ ਸੂਚਨਾ ਦੇ ਆਧਾਰ 'ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੰਬਈ ਸਥਿਤ ਨਵਾਂ ਸ਼ੇਵਾ ਬੰਦਰਗਾਹ ਤੋਂ 20 ਟਨ ਹੈਰੋਇਨ ਜ਼ਬਤ ਕੀਤੀ ਹੈ। ਦਿੱਲੀ ਪੁਲਿਸ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ। ਨਸ਼ੀਲੇ ਪਦਾਰਥਾਂ ਦੀ ਇਸ ਖੇਪ ਦੀ ਬਾਜ਼ਾਰੀ ਕੀਮਤ 1725 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਹੈ

ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੇਖ ਕੇ ਪੁਲਿਸ ਵੀ ਦੰਗ ਰਹਿ ਗਈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਹੈਰੋਇਨ ਦੀ ਇੰਨੀ ਵੱਡੀ ਖੇਪ ਨਵਾਂ ਸ਼ੇਵਾ ਬੰਦਰਗਾਹ ਤੱਕ ਕਿਵੇਂ ਪਹੁੰਚੀ? ਦਿੱਲੀ ਪੁਲਿਸ ਨੇ ਡਰੱਗ ਮਾਫੀਆ ਦੀ ਵੱਡੀ ਖੇਡ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੂੰ ਨਸ਼ੇ ਦੀ ਵੱਡੀ ਖੇਪ ਭਾਰਤ ਆਉਣ ਦੀ ਗੁਪਤ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਨੇ ਨਵਾਂ ਸ਼ੇਵਾ ਬੰਦਰਗਾਹ ਤੋਂ ਇਕ ਕੰਟੇਨਰ ਜ਼ਬਤ ਕੀਤਾ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪੁਲਿਸ ਦੇ ਵੀ ਹੋਸ਼ ਉੱਡ ਗਏ। ਟੀਮ ਨੇ ਕੰਟੇਨਰ ਵਿੱਚੋਂ ਕਰੀਬ 20 ਟਨ ਹੈਰੋਇਨ ਬਰਾਮਦ ਕੀਤੀ। ਸੂਤਰਾਂ ਨੇ ਦੱਸਿਆ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ ਕਰੀਬ 1725 ਕਰੋੜ ਰੁਪਏ ਹੈ।

ਪੁਲਿਸ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਨਸ਼ਿਆਂ ਦੀ ਇੰਨੀ ਵੱਡੀ ਖੇਪ ਕਿਸਨੇ ਮੰਗਵਾਈ ਸੀ? ਇਸ ਦੇ ਨਾਲ ਹੀ ਸਵਾਲ ਇਹ ਵੀ ਉਠਾਏ ਜਾ ਰਹੇ ਹਨ ਕਿ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਨਸ਼ਿਆਂ ਦੀ ਖੇਪ ਭਾਰਤੀ ਸਰਹੱਦ 'ਚ ਕਿਵੇਂ ਦਾਖਲ ਹੋਈ? ਕੀ ਇਸ ਦੀ ਕਿਸੇ ਪੱਧਰ 'ਤੇ ਜਾਂਚ ਨਹੀਂ ਹੋਈ?

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM
Advertisement