
ਚੱਲ-ਅਚੱਲ ਜਾਇਦਾਦ ਬਾਰੇਸ ਕੀਤੀ ਗਈ ਪੁੱਛਗਿੱਛ
ਚੰਡੀਗੜ੍ਹ: -ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਉਨ੍ਹਾਂ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਚੱਲ-ਅਚੱਲ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਹੈ।
ਜਿਸ ਸੰਬੰਧੀ ਉਨ੍ਹਾਂ ਦੱਸ ਦਿੱਤਾ ਕਿ ਇਲੈਕਸ਼ਨ ਲੜਨ ਸਮੇਂ ਦਿੱਤੇ ਗਏ ਐਫੀਡੇਵਿਟ 'ਚ ਜ਼ਮੀਨ ਜਾਇਦਾਦ ਬਾਰੇ ਪੂਰਾ ਵੇਰਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਹਨ ਅਤੇ ਕਦੇ ਵੀ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਬੁਲਾਇਆ ਤਾਂ ਉਹ ਜਾਂਚ ਲਈ ਹਾਜ਼ਰ ਹੋਣ ਤੋਂ ਨਹੀਂ ਡਰਣਗੇ।
ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 'ਤੇ ਪਲਾਟ ਵੰਡ ਘੁਟਾਲੇ ਦਾ ਦੋਸ਼ ਹੈ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਉਸ ਨੂੰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਅੱਜ ਉਸ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ।