ਸ਼ਸ਼ੀ ਥਰੂਰ ਵੀ ਕਾਂਗਰਸ ਪ੍ਰਧਾਨ ਦੀ ਦੌੜ 'ਚ, ਨਾਮਜ਼ਦਗੀ ਪ੍ਰਕਿਰਿਆ ਦੀ ਲਈ ਜਾਣਕਾਰੀ
Published : Sep 21, 2022, 5:25 pm IST
Updated : Sep 21, 2022, 5:25 pm IST
SHARE ARTICLE
Shashi Tharoor also in the race for Congress president
Shashi Tharoor also in the race for Congress president

22 ਸਤੰਬਰ ਨੂੰ ਕੀਤਾ ਜਾਵੇਗਾ ਨੋਟੀਫਿਕੇਸ਼ਨ ਜਾਰੀ

 

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਅਤੇ ਇਸੇ ਲੜੀ ਤਹਿਤ ਉਨ੍ਹਾਂ ਨੇ ਨਾਮਜ਼ਦਗੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਲੈਣ ਲਈ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂ ਸੂਦਨ ਮਿਸਤਰੀ ਨਾਲ ਮੁਲਾਕਾਤ ਕੀਤੀ।

ਮਿਸਤਰੀ ਨੇ ਦੱਸਿਆ ਕਿ ਥਰੂਰ ਨੇ ਚੋਣ ਮੰਡਲ ਦੀ ਸੂਚੀ, ਚੋਣ ਏਜੰਟਾਂ ਅਤੇ ਨਾਮਜ਼ਦਗੀ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਥਰੂਰ ਆਪਣੇ ਕਿਸੇ ਵਰਕਰ ਨੂੰ 24 ਸਤੰਬਰ ਨੂੰ ਨਾਮਜ਼ਦਗੀ ਪੱਤਰ ਲੈਣ ਲਈ ਭੇਜਣਗੇ। ਥਰੂਰ ਨੇ ਕੁੱਝ ਦਿਨ ਪਹਿਲਾਂ ਸੰਕੇਤ ਦਿੱਤਾ ਸੀ ਕਿ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜ ਸਕਦੇ ਹਨ। ਉਨ੍ਹਾਂ ਨੇ ਇਸ ਸੰਦਰਭ ਵਿਚ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।

ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ 22 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 24 ਤੋਂ 30 ਸਤੰਬਰ ਤੱਕ ਚੱਲੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿੱਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿਚ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

SHARE ARTICLE

ਏਜੰਸੀ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement