- ਸੱਜਣ ਕੁਮਾਰ ਦੇ ਵਕੀਲ ਨੂੰ ਦਿੱਤੇ ਮਾਮਲੇ ਨਾਲ ਜੁੜੇ ਸਾਰੇ ਦਸਤਾਵੇਜ਼
ਨਵੀਂ ਦਿੱਲੀ - ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨਾਲ ਸਬੰਧਿਤ ਦਿੱਲੀ ਦੇ ਸੁਲਤਾਨਪੁਰੀ 'ਚ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬੀਤੇ ਕੱਲ੍ਹ ਬਰੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਅੱਜ ਰਾਊਜ਼ ਐਵੇਨਿਊ ਕੋਰਟ ਨੇ ਕੇਸ ਨਾਲ ਸਬੰਧਤ ਬੇਲੋੜੇ ਦਸਤਾਵੇਜ਼ ਅਤੇ ਗਵਾਹਾਂ ਦੇ ਬਿਆਨ ਰਿਕਾਰਡ ਤੋਂ ਹਟਾ ਦਿੱਤੇ ਹਨ।
ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ। ਐਸਆਈਟੀ ਦੇ ਵਕੀਲ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਸੱਜਣ ਕੁਮਾਰ ਦੇ ਵਕੀਲ ਨੂੰ ਦੇ ਦਿੱਤੇ ਗਏ ਹਨ। ਪਿਛਲੀ ਸੁਣਵਾਈ 'ਚ ਰਾਊਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ 'ਤੇ ਦੋਸ਼ ਤੈਅ ਕੀਤੇ ਸਨ।
ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 147,148,153A, 295R/W149, 307,308, 323, 325, 395,436 ਤਹਿਤ ਦੋਸ਼ ਤੈਅ ਕੀਤੇ ਸਨ ਪਰ ਕੋਰਟ ਨੇ ਸੱਜਣ ਕੁਮਾਰ ਖਿਲਾਫ਼ ਕਤਲ ਦੀ ਧਾਰਾ 302 ਹਟਾ ਦਿੱਤੀ ਸੀ।