ਕੈਨੇਡੀਅਨ ਨਾਗਰਿਕਾਂ ਨੂੰ ਨਹੀਂ ਮਿਲੇਗਾ ਭਾਰਤ ਦਾ ਵੀਜ਼ਾ, ਭਾਰਤ ਸਰਕਾਰ ਨੇ ਲਗਾਈ ਪਾਬੰਦੀ

By : GAGANDEEP

Published : Sep 21, 2023, 12:45 pm IST
Updated : Sep 21, 2023, 3:22 pm IST
SHARE ARTICLE
photo
photo

ਅਣਮਿੱਥੇ ਸਮੇਂ ਲਈ ਲਗਾਈ ਪਾਬੰਦੀ

 

ਨਵੀਂ ਦਿੱਲੀ :  ਕੈਨੇਡਾ ਤੇ ਭਾਰਤ ਵਿਚਾਲੇ ਤਲਖੀ ਵਧਦੀ ਜਾ ਰਹੀ ਹੈ। ਭਾਰਤ ਨੇ ਵੱਡੀ ਕਾਰਵਾਈ ਕਰਦੇ ਹੋਏ ਕੈਨੇਡਾ ਦੇ ਨਾਗਰਿਕਾਂ ਦੇ ਵੀਜ਼ੇ 'ਤੇ ਰੋਕ ਲਗਾ ਦਿਤੀ ਹੈ। ਭਾਰਤ ਨੇ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈਬਸਾਈਟ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ.2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਬਣੇ 'ਕੂਲੀ', ਸਿਰ 'ਤੇ ਚੁੱਕਿਆ ਸਵਾਰੀਆਂ ਦਾ ਸਮਾਨ

ਕੋਰੋਨਾ ਕਾਲ ਦੇ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਸੀ ਕਿ ਕੈਨੇਡਾ ਜਾਣ ਵਾਲੇ ਲੋਕ ਸਾਵਧਾਨੀ ਵਰਤਣ। 

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਨਹਿਰ 'ਚ ਬਸ ਡਿੱਗਣ ਵਾਲੇ ਮਾਮਲੇ 'ਚ ਥਾਂਦੇਵਾਲਾ ਹੈਡ ਤੋਂ ਇਕ ਹੋਰ ਲਾਸ਼ ਬਰਾਮਦ

ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਾਰਤ ਨੇ ਕੈਨੇਡਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਜਦੋਂ ਕੈਨੇਡਾ ਨੇ ਸੋਮਵਾਰ ਨੂੰ ਸਿੱਖ ਆਗੂ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇਣ ਦੇ ਹੁਕਮ ਦਿੱਤੇ ਸਨ ਤਾਂ ਭਾਰਤ ਨੇ ਵੀ ਤੁਰੰਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦੇ ਅੰਦਰ ਕੈਨੇਡਾ ਵਾਪਸ ਭੇਜਣ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਕੈਨੇਡਾ 'ਚ ਰਹਿ ਰਹੇ ਜਾਂ ਜਾਣ ਬਾਰੇ ਸੋਚ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement