ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਖੇਤਰ ਦੇ ਨੇੜੇ ਪਹੁੰਚੇ ਤਾਂ ਲੁਕੇ ਹੋਏ ਅਤਿਵਾਦੀਆਂ ਨੇ ਸਾਂਝੀ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ
Jammu Kashmir: ਜੰਮੂ-ਕਸ਼ਮੀਰ ਦੇ ਰਿਆਸੀ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਸਾਹਮਣੇ ਆਈ ਹੈ। ਇਹ ਮੁਕਾਬਲਾ ਸ਼ੁੱਕਰਵਾਰ ਨੂੰ ਰਿਆਸੀ ਜ਼ਿਲ੍ਹੇ ਦੇ ਚਸਾਨਾ ਇਲਾਕੇ 'ਚ ਹੋਇਆ। ਇਸ 'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਨੂੰ ਘੇਰ ਲਿਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਖੇਤਰ ਦੇ ਨੇੜੇ ਪਹੁੰਚੇ ਤਾਂ ਲੁਕੇ ਹੋਏ ਅਤਿਵਾਦੀਆਂ ਨੇ ਸਾਂਝੀ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਜ਼ਿਲ੍ਹਾ ਪੁਲਿਸ ਰਿਆਸੀ ਨੇ ਟਵਿੱਟਰ 'ਤੇ ਇਕ ਪੋਸਟ 'ਚ ਲਿਖਿਆ ਕਿ ਖਾਸ ਖੁਫੀਆ ਸੂਚਨਾ ਮਿਲਣ 'ਤੇ ਦੁਪਹਿਰ ਕਰੀਬ 1 ਵਜੇ ਇਕ ਆਪਰੇਸ਼ਨ ਚਲਾਇਆ ਗਿਆ।
ਪੀ.ਐਸ.ਚਸਾਨਾ ਦੇ ਸ਼ਿਕਾਰੀ ਖੇਤਰ ਵਿੱਚ ਸੰਪਰਕ ਕਾਇਮ ਕੀਤਾ ਗਿਆ ਹੈ। ਸੁਰੱਖਿਆ ਬਲਾਂ ਦੀ ਘੇਰਾਬੰਦੀ ਵਿੱਚ ਦੋ ਤੋਂ ਤਿੰਨ ਅਤਿਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਰਿਆਸੀ ਜ਼ਿਲੇ 'ਚ ਸੁਰੱਖਿਆ ਬਲਾਂ ਵਿਚਾਲੇ ਇਸ ਮੁਕਾਬਲੇ ਤੋਂ ਪਹਿਲਾਂ ਅਤਿਵਾਦੀਆਂ ਨੇ ਇਸ ਸਾਲ 13 ਜੂਨ ਨੂੰ ਇਸੇ ਇਲਾਕੇ 'ਚ ਹਮਲਾ ਕੀਤਾ ਸੀ। ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਾਰਨ ਇਨ੍ਹੀਂ ਦਿਨੀਂ ਸੁਰੱਖਿਆ ਕਾਫੀ ਸਖਤ ਹੈ।
ਚੋਣ ਕਮਿਸ਼ਨ ਨੇ ਸੂਬੇ ਵਿੱਚ ਵਾਧੂ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਇਸ ਦੇ ਲਈ ਵਾਧੂ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ। ਸੂਬੇ 'ਚ ਪਹਿਲੇ ਗੇੜ ਦੀ ਵੋਟਿੰਗ 'ਚ ਲੋਕਾਂ ਨੇ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਪਾਈ। ਵੋਟਿੰਗ ਦੇ ਦੋ ਪੜਾਅ ਅਜੇ ਬਾਕੀ ਹਨ।