ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਦੀ ਬਹਾਦਰ ਅਤੇ ਦ੍ਰਿੜ੍ਹ ਨਿਸ਼ਚਿਤ ਕਾਰਜਸ਼ੈਲੀ 'ਤੇ ਦਿੱਤਾ ਜ਼ੋਰ
Published : Sep 21, 2025, 2:44 pm IST
Updated : Sep 21, 2025, 2:44 pm IST
SHARE ARTICLE
Defence Minister Rajnath Singh emphasizes on PM Modi's brave and determined style of work
Defence Minister Rajnath Singh emphasizes on PM Modi's brave and determined style of work

ਨੋਟਬੰਦੀ, ਧਾਰਾ 370 ਦਾ ਖਾਤਮਾ, ਉਰੀ ਅਤੇ ਬਾਲਾਕੋਟ ਸਰਜੀਕਲ ਸਟ੍ਰਾਈਕ ਵਰਗੇ ਵੱਡੇ ਫੈਸਲੇ ਦਾ ਕੀਤਾ ਜ਼ਿਕਰ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਹਾਦਰ ਅਤੇ ਦ੍ਰਿੜ੍ਹ ਨਿਸ਼ਚਿਤ ਕਾਰਜਸ਼ੈਲੀ 'ਤੇ ਜ਼ੋਰ ਦਿੱਤਾ ਹੈ। ਰਾਜਨਾਥ ਸਿੰਘ ਨੇ ਨਰਿੰਦਰ ਮੋਦੀ ਦੀ ਸ਼ਖਸੀਅਤ ਅਤੇ ਕਾਰਜਸ਼ੈਲੀ 'ਤੇ ਗੱਲਬਾਤ ਦੌਰਾਨ ਕਿਹਾ ਕਿ ਮੋਦੀ ਕਿਸੇ ਵੀ ਵੱਡੀ ਚੁਣੌਤੀ 'ਚ ਕਦੇ ਘਬਰਾਉਂਦੇ ਜਾਂ ਪ੍ਰੇਸ਼ਾਨ ਨਹੀਂ ਹੁੰਦੇ, ਜੋ ਉਨ੍ਹਾਂ ਦੀ ਸੱਭ ਤੋਂ ਵੱਡੀ ਵਿਸ਼ੇਸ਼ਤਾ ਹੈ। ਰਾਜਨਾਥ ਸਿੰਘ ਨੇ ਨੋਟਬੰਦੀ, ਧਾਰਾ 370 ਦਾ ਖਤਮਾ, ਉਰੀ ਅਤੇ ਬਾਲਾਕੋਟ ਸਰਜੀਕਲ ਸਟ੍ਰਾਈਕ ਵਰਗੇ ਵੱਡੇ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇਨ੍ਹਾਂ ਫੈਸਲਿਆਂ ਵਿੱਚ ਖੁੱਲ੍ਹ ਦਿੱਤੀ।

ਰਾਜਨਾਥ ਸਿੰਘ ਨੇ ਇਹ ਵੀ ਕਿਹਾ ਕਿ ਅਗਲੇ 15-20 ਸਾਲਾਂ ਲਈ, ਭਾਰਤੀ ਜਨਤਾ ਪਾਰਟੀ ਵਿੱਚ ਅਗਲੇ 15-20 ਸਾਲਾਂ ਲਈ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਅਸਾਮੀ ਖਾਲੀ ਨਹੀਂ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਧਾਂਦਲੀ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਕੋਈ ਸਬੂਤ ਨਹੀਂ ਦੇ ਸਕੇ। ਰਾਜਨਾਥ ਸਿੰਘ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਅਤੇ ਭਾਰਤ ਦੀ ਵਧਦੀ ਅੰਤਰਰਾਸ਼ਟਰੀ ਸਾਖ ਨੂੰ ਵੀ ਉਜਾਗਰ ਕੀਤਾ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement