ਜੰਮੂ-ਕਸ਼ਮੀਰ ਨੂੰ ਲੈ ਕੇ ਫ਼ੌਜ ਮੁਖੀ ਬਿਪਿਨ ਰਾਵਤ ਦਾ ਵੱਡਾ ਬਿਆਨ
Published : Oct 21, 2019, 5:33 pm IST
Updated : Oct 21, 2019, 5:33 pm IST
SHARE ARTICLE
Army chief Bipin Rawat
Army chief Bipin Rawat

370 ਦਾ ਵਿਰੋਧ ਦਿਖਾਉਣ ਲਈ ਅਤਿਵਾਦੀ ਕਰ ਰਹੇ ਸਾਜਿਸ਼ਾਂ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਨੂੰ ਲੈ ਕੇ ਫ਼ੌਜ ਮੁਖੀ ਬਿਪਿਨ ਰਾਵਤ ਨੇ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਕੁੱਝ ਲੋਕ ਜੰਮੂ ਕਸ਼ਮੀਰ ਵਿਚ ਮਾਹੌਲ ਵਿਗਾੜਨ ਲਈ ਪਰਦੇ ਦੇ ਪਿੱਛੇ ਤੋਂ ਕੰਮ ਕਰ ਰਹੇ ਹਨ।

Bipin RawatArmy chief Bipin Rawatਉਨ੍ਹਾਂ ਕਿਹਾ ਕਿ ਸਾਨੂੰ ਇਹ ਖੁਫ਼ੀਆ ਇਨਪੁਟ ਮਿਲੀ ਐ ਕਿ ਵੱਡੀ ਗਿਣਤੀ ਵਿਚ ਅਤਿਵਾਦੀ ਘੁਸਪੈਠ ਕਰਨ ਦੀ ਤਿਆਰੀ ਵਿਚ ਹਨ ਤਾਂ ਜੋ ਘਾਟੀ ਵਿਚ ਮਾਹੌਲ ਖ਼ਰਾਬ ਕਰਕੇ ਇਹ ਸਾਬਤ ਕੀਤਾ ਜਾ ਸਕੇ ਕਿ ਉਥੇ ਇਹ ਸਭ ਧਾਰਾ 370 ਦੇ ਵਿਰੋਧ ਵਿਚ ਹੋ ਰਿਹਾ ਹੈ ਜਦਕਿ ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਲੋਕਾਂ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਜਾ ਰਿਹਾ ਹੈ।

Bipin RawatArmy chief Bipin Rawat ਇਸ ਮੌਕੇ ਉਨ੍ਹਾਂ ਨੇ ਮਕਬੂਜ਼ਾ ਕਸ਼ਮੀਰ ਵਿਚ ਫ਼ੌਜ ਵੱਲੋਂ ਕੀਤੇ ਗਏ ਹਮਲੇ ਦੀ ਗੱਲ ਕਰਦਿਆਂ ਆਖਿਆ ਕਿ ਇਸ ਵਿਚ 6 ਤੋਂ 10 ਪਾਕਿਸਤਾਨੀ ਸੈਨਿਕ ਮਾਰੇ ਗਏ ਨੇ ਜਦਕਿ ਇੰਨੇ ਹੀ ਅਤਿਵਾਦੀ ਵੀ ਫ਼ੌਜ ਨੇ ਢੇਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਕਿਸਤਾਨ ਨਾ ਸੁਧਰਿਆ ਤਾਂ ਇਸੇ ਤਰ੍ਹਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Bipin RawatArmy chief Bipin Rawat

ਦੱਸ ਦਈਏ ਕਿ ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਉਨ੍ਹਾਂ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ ਜੋ ਲਾਂਚ ਪੈਡ ਨੂੰ ਸੁਰੱਖਿਆ ਦੇ ਰਹੇ ਸਨ। ਇਸ ਹਮਲੇ ਵਿਚ ਪਾਕਿਸਤਾਨ ਦਾ ਕਾਫ਼ੀ ਗੋਲਾ ਬਾਰੂਦ ਵੀ ਤਬਾਹ ਹੋ ਗਿਆ ਹੈ।

ਇਸ ਤੋਂ ਪਹਿਲਾਂ ਬੀਤੀ ਰਾਤ 11 ਵਜੇ ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਤੰਗਧਾਰ ਵਿਚ ਬਿਨਾਂ ਉਕਸਾਵੇ ਦੇ ਐਲਓਸੀ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ ਜਿਸ ਵਿਚ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ ਅਤੇ ਇਕ ਸਥਾਨਕ ਨਾਗਰਿਕ ਦੀ ਵੀ ਜਾਨ ਚਲੀ ਗਈ ਸੀ ਅਤੇ ਤਿੰਨ ਜ਼ਖ਼ਮੀ ਹੋ ਗਏ ਸਨ। ਇਸ ਦੇ ਜਵਾਬ ਵਿਚ ਹੀ ਭਾਰਤੀ ਫ਼ੌਜ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement