ਧਾਰਾ 370 ਦੇ ਬਹਾਨੇ ਭੱਜੀ ਨਾਲ ਭਾਜਪਾ ਨੇਤਾਵਾਂ ਦੀ ਰਾਜਨੀਤੀ 'ਤੇ ਚਰਚਾ
Published : Oct 21, 2019, 12:20 pm IST
Updated : Oct 21, 2019, 12:20 pm IST
SHARE ARTICLE
 BJP state leader met with Harbhajan
BJP state leader met with Harbhajan

ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35ਏ ਖ਼ਤਮ ਕਰਨ ਨਾਲ ਦੇਸ਼ ਨੂੰ ਹੋਣ ਵਾਲੇ ਫਾਇਦੇ 'ਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਤਵਾਰ

ਨਵੀਂ ਦਿੱਲੀ : ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35ਏ ਖ਼ਤਮ ਕਰਨ ਨਾਲ ਦੇਸ਼ ਨੂੰ ਹੋਣ ਵਾਲੇ ਫਾਇਦੇ 'ਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਐਤਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਹਰਭਜਨ ਸਿੰਘ ਨਾਲ ਚਰਚਾ ਕੀਤੀ। ਭਾਜਪਾ ਇਸ ਮੁੱਦੇ 'ਤੇ ਦੇਸ਼ ਭਰ ਦੇ ਪ੍ਰਮੁੱਖ ਨਾਗਰਿਕਾਂ ਨਾਲ ਵਿਚਾਰ ਚਰਚਾ ਕਰ ਰਹੀ ਹੈ ਤਾਂ ਜੋ ਲੋਕਾਂ 'ਚ ਇਹ ਸੰਦੇਸ਼ ਜਾਵੇ ਕਿ ਧਾਰਾ 370 ਤੇ 35ਏ ਖ਼ਤਮ ਕਰਨਾ ਕਿੰਨਾ ਜ਼ਰੂਰੀ ਸੀ ਅਤੇ ਭਾਜਪਾ ਦੀ ਸਰਕਾਰ ਨੇ ਇਹ ਕੰਮ ਕਰ ਕੇ ਦੇਸ਼ ਨੂੰ ਕਿੰਨਾ ਲਾਭ ਪਹੁੰਚਾਇਆ ਹੈ। 

HarbhajanHarbhajan

ਜਲੰਧਰ 'ਚ ਕ੍ਰਿਕਟਰ ਹਰਭਜਨ ਸਿੰਘ ਨਾਲ ਇਹ ਮੁਲਾਕਾਤ ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ, ਪੰਜਾਬ ਭਾਜਪਾ ਦੇ ਸੰਗਠਨ ਸਕੱਤਰ ਦਿਨੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨੇ ਕੀਤੀ।ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿਉਂਕਿ ਭਾਜਪਾ ਹਰਭਜਨ ਸਿੰਘ ਨੂੰ ਪਾਰਟੀ ਨਾਲ ਜੋੜਨ ਲਈ ਪਹਿਲਾਂ ਤੋਂ ਹੀ ਯਤਨਸ਼ੀਲ ਹੈ। ਮਾਰਚ 2019 'ਚ ਇਹ ਚਰਚਾ ਚਲੀ ਸੀ ਕਿ ਭਾਜਪਾ ਨੇ ਹਰਭਜਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ। ਹਰਭਜਨ ਸਿੰਘ ਨੇ ਇਹ ਸਵੀਕਾਰ ਕੀਤਾ ਸੀ ਕਿ ਭਾਜਪਾ ਉਨ੍ਹਾਂ ਨੂੰ ਚੋਣਾਂ 'ਚ ਉਤਾਰਨਾ ਚਾਹੁੰਦੀ ਹੈ।

BJP state leader met with HarbhajanBJP state leader met with Harbhajan

ਹਾਲਾਂਕਿ ਹਰਭਜਨ ਨੇ ਚੋਣ ਨਹੀਂ ਲੜੀ, ਪਰ ਭਾਜਪਾ ਨਾਲ ਉਨ੍ਹਾਂ ਦੇ ਸਬੰਧ ਬਣੇ ਹੋਏ ਹਨ। ਅੰਮ੍ਰਿਤਸਰ ਸੀਟ 'ਤੇ ਭਾਜਪਾ ਕੋਲ ਫਿਲਹਾਲ ਅਜਿਹਾ ਕੋਈ ਚਿਹਰਾ ਨਹੀਂ ਹੈ, ਜੋ ਕਾਂਗਰਸ ਨੂੰ ਮਾਤ ਦੇ ਸਕੇ। ਮਈ 2019 'ਚ ਹੋਈਆਂ ਚੋਣਾਂ 'ਚ ਵੀ ਭਾਜਪਾ ਨੂੰ ਅੰਮ੍ਰਿਤਸਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮੀਟਿੰਗ 'ਚ ਪ੍ਰਭਾਤ ਝਾਅ ਨੇ ਕਿਹਾ ਕਿ ਧਾਰਾ 370 ਖ਼ਤਮ ਕਰਨ ਦਾ ਸਭ ਤੋਂ ਵੱਧ ਫਾਇਦਾ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਹੋਵੇਗਾ। ਭਾਜਪਾ ਆਗੂਆਂ ਨੇ ਹਰਭਜਨ ਸਿੰਘ ਨੂੰ ਧਾਰਾ 370 ਤੇ 35ਏ ਸਬੰਧੀ ਇਕ ਰਿਪੋਰਟ ਵੀ ਭੇਟ ਕੀਤੀ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement