
ਬੈਰੀਕੇਡਿੰਗ ਤੱਕ ਵਾਹਨ ਆ ਰਹੇ ਹਨ। ਦਿੱਲੀ ਪੁਲਿਸ ਦੀ ਬੈਰੀਕੇਡਿੰਗ ਹਟਾਉ।
ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਯੂਪੀ-ਦਿੱਲੀ-ਗਾਜ਼ੀਪੁਰ ਸਰਹੱਦ ਰਾਸ਼ਟਰੀ ਰਾਜਮਾਰਗ 24 ਉੱਤੇ ਫਲਾਈਓਵਰ ਦੇ ਹੇਠਾਂ ਦਿੱਲੀ ਜਾਣ ਵਾਲੀ ਸਰਵਿਸ ਲੇਨ ਖੋਲ੍ਹ ਦਿੱਤੀ ਹੈ। ਕਿਸਾਨਾਂ ਨੇ ਸਭ ਤੋਂ ਪਹਿਲਾਂ ਇਸ ਰਾਹ ਨੂੰ ਰੋਕਿਆ ਸੀ। ਇਸ ਮੌਕੇ, ਬੀਕੇਆਈਯੂ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੇ ਨਹੀਂ, ਦਿੱਲੀ ਪੁਲਿਸ ਨੇ ਬੈਰੀਅਰ ਲਗਾ ਕੇ ਸੜਕਾਂ ਨੂੰ ਜਾਮ ਕੀਤਾ ਹੋਇਆ ਹੈ।
Farmers Protest
ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਬੈਰੀਕੇਡਿੰਗ ਤੱਕ ਵਾਹਨ ਆ ਰਹੇ ਹਨ। ਦਿੱਲੀ ਪੁਲਿਸ ਦੀ ਬੈਰੀਕੇਡਿੰਗ ਹਟਾਉ। ਟਿਕੈਤ ਨੇ ਕਿਹਾ ਕਿ ਅਸੀਂ ਦਿੱਲੀ ਜਾ ਕੇ ਪ੍ਰਦਰਸ਼ਨ ਕਰਾਂਗੇ ਤੇ ਪਾਰਲੀਮੈਂਟ ਕੋਲ ਪ੍ਰਦਰਸ਼ਨ ਕਰਾਂਗੇ ਜਿੱਥੇ ਇਹ ਕਾਨੂੰਨ ਬਣਾਏ ਗਏ ਹਨ। ਇਸ ਮੌਕੇ ਮੌਜੂਦ ਕਿਸਾਨਾਂ ਨੇ ਸਰਵਿਸ ਰੋਡ ਤੇ ਲੱਗੇ ਟੈਂਟ ਅਤੇ ਦੂਜਾ ਸਮਾਨ ਹਟਾਉਣਾ ਸ਼ੁਰੂ ਕਰ ਦਿੱਤਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੁਪਰੀਮ ਕੋਰਟ ਨੇ ਅੱਜ ਫਿਰ ਕਿਸਾਨ ਅੰਦੋਲਨ ਨੂੰ ਲੈ ਕੇ ਟਿੱਪਣੀ ਕੀਤੀ ਹੈ ਅਤੇ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਤਾਂ ਪਰ ਸੜਕਾਂ ਰੋਕਣ ਦਾ ਨਹੀਂ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੋਕੀਆਂ ਗਈਆਂ ਸੜਕਾਂ ਕਾਰਨ ਆਮ ਲੋਕਾਂ ਨੂੰ ਮੁਲ਼ਕਿਲਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਦੋਲਨ ਨੂੰ ਲੈ ਕੇ ਅਗਲੀ ਸੁਣਵਾਈ ਹੁਣ 7 ਦਸੰਬਰ ਨੂੰ ਹੋਵੇਗੀ ਤੇ ਇਸ ਸੁਣਵਾਈ ਵਿਚ ਕਿਸਾਨ ਅਪਣਾ ਰੁਖ ਸਾਫ਼ ਕਰਨਗੇ ਤੇ ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।