PM ਮੋਦੀ ਨੇ ਗੋਬਿੰਦਘਾਟ ਤੋਂ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਨਵੇਂ ਰੋਪਵੇਅ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

By : GAGANDEEP

Published : Oct 21, 2022, 2:47 pm IST
Updated : Oct 21, 2022, 5:09 pm IST
SHARE ARTICLE
photo
photo

7 ਘੰਟੇ ਦਾ ਸਫਰ ਸਿਰਫ 30 ਮਿੰਟ 'ਚ ਹੋਵੇਗਾ

 

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸ਼ੁੱਕਰਵਾਰ ਤੋਂ ਦੋ ਦਿਨਾਂ ਦੇ ਦੌਰੇ ‘ਤੇ ਦੇਵਭੂਮੀ ਉੱਤਰਾਖੰਡ ਪਹੁੰਚੇ। ਹਵਾਈ ਅੱਡੇ ‘ਤੇ ਰਾਜਪਾਲ ਲੈਫਟੀਨੈਂਟ ਜਨਰਲ ਰਿਟਾਇਰਡ ਗੁਰਮੀਤ ਸਿੰਘ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਸਵੇਰੇ ਕੇਦਾਰਨਾਥ ਮੰਦਰ ਪਹੁੰਚੇ। ਉਨ੍ਹਾਂ ਨੇ ਬਾਬਾ ਕੇਦਾਰਨਾਥ ਦੇ ਦਰਸ਼ਨ ਕੀਤੇ ਅਤੇ ਮਹਾਦੇਵ ਦਾ ਰੁਦਰਾਭਿਸ਼ੇਕ ਕੀਤਾ।

ਇਸ ਦੌਰਾਨ ਪ੍ਰਧਾਨ ਮੰਤਰੀ ਰਵਾਇਤੀ ਪਹਿਰਾਵੇ ‘ਚ ਨਜ਼ਰ ਆਏ |ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਗੌਰੀਕੁੰਡ ਨੂੰ ਕੇਦਾਰਨਾਥ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਦੋ ਨਵੇਂ ਰੋਪਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਆਦਿਗੁਰੂ ਸ਼ੰਕਰਾਚਾਰੀਆ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ।

1267 ਕਰੋੜ ਰੁਪਏ ਦੀ ਲਾਗਤ ਨਾਲ 9.7 ਕਿਲੋਮੀਟਰ ਦਾ ਨਿਰਮਾਣ ਕੀਤਾ ਜਾਵੇਗਾ। ਇਸ ਰੋਪਵੇਅ ਦੇ ਬਣਨ ਨਾਲ ਸ਼ਰਧਾਲੂਆਂ ਨੂੰ ਬਾਬਾ ਕੇਦਾਰ ਦੇ ਦਰਸ਼ਨ ਕਰਨ ਵਿੱਚ ਆਸਾਨੀ ਹੋਵੇਗੀ। ਇਸ ਸਮੇਂ ਸ਼ਰਧਾਲੂਆਂ ਨੂੰ ਗੌਰੀਕੁੰਡ ਤੋਂ ਸ਼੍ਰੀ ਕੇਦਾਰਨਾਥ ਪਹੁੰਚਣ ਲਈ ਛੇ ਤੋਂ ਸੱਤ ਘੰਟੇ ਲੱਗਦੇ ਹਨ। ਇਸ ਰੋਪਵੇਅ ਦੇ ਬਣਨ ਨਾਲ ਇਹ ਸਫ਼ਰ ਸਿਰਫ਼ ਅੱਧੇ ਘੰਟੇ ਵਿੱਚ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਸਮੋਦੀ ਨੇ ਮੰਦਾਕਿਨੀ ਆਸਥਾ ਪਾਠ ਅਤੇ ਸਰਸਵਤੀ ਆਸਥਾ ਪਾਠ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਕੇਦਾਰਨਾਥ ਵਿੱਚ ਚੱਲ ਰਹੇ ਵੱਖ-ਵੱਖ ਪੁਨਰ ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਧਾਮੀ ਨੇ ਉਨ੍ਹਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਕੇਦਾਰਨਾਥ ਵਿਖੇ ਪੁਨਰ-ਨਿਰਮਾਣ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੇ ਨਾਲ ਬੈਠੇ, ਉਨ੍ਹਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement