ਦਰਦਨਾਕ ਹਾਦਸਾ: ਦੋ ਟਰੱਕਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, ਡਰਾਈਵਰ ਨੇ ਤੋੜਿਆ ਮੌਕੇ 'ਤੇ ਦਮ
Published : Oct 21, 2022, 4:56 pm IST
Updated : Oct 21, 2022, 5:07 pm IST
SHARE ARTICLE
photo
photo

ਇਕ ਗੰਭੀਰ ਰੂਪ ਵਿਚ ਜ਼ਖਮੀ

 

ਕਰਨਾਲ: ਹਰਿਆਣਾ ਦੇ ਕਰਨਾਲ 'ਚ ਵੀਰਵਾਰ ਨੂੰ ਦੋ ਟਰੱਕਾਂ ਦੀ ਆਪਸ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਚਾਲਕ ਦੀ ਮੌਤ ਹੋ ਗਈ, ਜਦਕਿ ਕਲੀਨਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਟਰੱਕ 'ਚ ਫਸੇ ਕਲੀਨਰ ਨੂੰ ਕੱਢਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਉਸ ਨੂੰ ਵੀ ਬਾਹਰ ਕੱਢਿਆ ਗਿਆ।

ਪੁਲਿਸ ਨੇ ਡਰਾਈਵਰ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਰਖਵਾਇਆ ਹੈ। ਇਸ ਦੇ ਨਾਲ ਹੀ ਦੋਵਾਂ ਟਰੱਕਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਦੁਪਹਿਰ ਨੂੰ ਇੱਕ ਟੁੱਟਿਆ ਟਰੱਕ ਹਾਈਵੇਅ 'ਤੇ ਖੜ੍ਹਾ ਸੀ। ਪਿੱਛੇ ਤੋਂ ਇੱਕ ਟਰੱਕ ਆਇਆ ਅਤੇ ਉਹ ਖਰਾਬ ਖੜ੍ਹੇ ਟਰੱਕ ਨਾਲ ਜਾ ਟਕਰਾਇਆ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਡਰਾਈਵਰ ਅਤੇ ਕਲੀਨਰ ਟਰੱਕ ਵਿਚ ਹੀ ਫਸ ਗਏ। ਹਾਦਸਾ ਹੁੰਦਾ ਦੇਖ ਆਸ-ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਸਭ ਤੋਂ ਪਹਿਲਾਂ ਟਰੱਕ ਵਿੱਚ ਫਸੇ ਡਰਾਈਵਰ ਅਤੇ ਕਲੀਨਰ ਨੂੰ ਬਾਹਰ ਕੱਢਿਆ ਗਿਆ। ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਦਾ ਕਲੀਨਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਹੈ।

Location: India, Haryana

SHARE ARTICLE

Amanjot Singh

Mr. Amanjot Singh is Special Correspondent for more than 10 years, He has been associated with "Rozana Spokesman" group since 7 years. he is one of reliable name in the field of Journalism. Email- AmanjotSingh@rozanaspokesman.in

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement