UP 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰ

By : GAGANDEEP

Published : Oct 21, 2023, 1:10 pm IST
Updated : Oct 21, 2023, 2:25 pm IST
SHARE ARTICLE
photo
photo

ਲੱਤ ਵਿਚ ਗੋਲੀ ਲੱਗਣ ਨਾਲ ਮੁਲਜ਼ਮ ਹੋਇਆ ਗੰਭੀਰ ਜ਼ਖ਼ਮੀ

 

ਕੌਸ਼ਾਂਬੀ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ 'ਚ 8 ਸਾਲ ਦੀ ਬੱਚੀ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ, ਇਥੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ 8 ਸਾਲ ਦੀ ਬੱਚੀ ਆਪਣੇ ਘਰ ਦੇ ਦਰਵਾਜ਼ੇ 'ਤੇ ਖੇਡ ਰਹੀ ਸੀ ਤਾਂ ਦੋਸ਼ੀ ਬੱਚੀ ਨੂੰ ਗੱਲਾਂ ਵਿਚ ਲਾ ਕੇ ਪਿੰਡ ਦੇ ਬਾਹਰ ਇਕ ਝੋਨੇ ਦੇ ਖੇਤ 'ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ: ਦਿੱਲੀ 'ਚ ਵਿਦੇਸ਼ੀ ਔਰਤ ਦੀ ਮਿਲੀ ਲਾਸ਼, ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ 

ਜਦੋਂ ਬੱਚੀ ਬੇਹੋਸ਼ ਹੋ ਗਈ ਤਾਂ ਉਹ ਉਸ ਨੂੰ ਛੱਡ ਕੇ ਭੱਜ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਿਸ ਅਧਿਕਾਰੀਆਂ ਨੇ ਪੁਲਿਸ ਅਤੇ ਫੀਲਡ ਯੂਨਿਟ ਦੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਮਾਸੂਮ ਬੱਚੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ: ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੈ ਜੰਗਲ ਜਲੇਬੀ 

ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੂੰ ਦੋਸ਼ੀ ਹਰੀਲਾਲ ਪ੍ਰਜਾਪਤੀ ਦੇ ਸਿਹੋਰੀ ਕੱਛਰ 'ਚ ਲੁਕੇ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਐੱਸਓਜੀ ਟੀਮ ਅਤੇ ਕੋਖਰਾਜ ਪੁਲਿਸ ਨੇ ਦੋਸ਼ੀ ਨੂੰ ਫੜਨ ਲਈ ਗੰਗਾ ਦੇ ਕਚਹਿਰੀ ਇਲਾਕੇ ਦੀ ਘੇਰਾਬੰਦੀ ਕਰ ਦਿਤੀ। ਪੁਲਿਸ ਦੀ ਘੇਰਾਬੰਦੀ ਮਗਰੋਂ ਮੁਲਜ਼ਮ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਟੀਮ ਨੇ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਕੀਤੀ ਅਤੇ ਦੋਸ਼ੀ ਹਰੀਲਾਲ ਪ੍ਰਜਾਪਤੀ ਦੀ ਲੱਤ 'ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ।
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement