Mumbai News: ਦੀਵਾਲੀ ਵਾਲੇ ਦਿਨ ਛੇ ਸਾਲ ਦੀ ਬੱਚੀ ਸਮੇਤ ਜ਼ਿੰਦਾ ਸੜੇ ਚਾਰ ਲੋਕ
Published : Oct 21, 2025, 1:06 pm IST
Updated : Oct 21, 2025, 1:06 pm IST
SHARE ARTICLE
Mumbai Multi-storey building Fire News
Mumbai Multi-storey building Fire News

Mumbai News: ਇਮਾਰਤ ਵਿਚ ਅੱਗ ਲੱਗਣ ਕਾਰਨ ਵਾਪਰੀ ਘਟਨਾ, ਲੋਕ ਹੋਏ ਗੰਭੀਰ ਜ਼ਖ਼ਮੀ

Mumbai Multi-storey building Fire News : ਮੁੰਬਈ ਦੇ ਨਾਲ ਲੱਗਦੇ ਨਵੀਂ ਮੁੰਬਈ ਦੇ ਵਾਸ਼ੀ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਉੱਚੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਛੇ ਸਾਲ ਦੀ ਬੱਚੀ ਸਮੇਤ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ 11 ਲੋਕ ਝੁਲਸ ਗਏ। ਮ੍ਰਿਤਕਾਂ ਦੀ ਪਛਾਣ 6 ਸਾਲਾ ਵੇਦਿਕਾ ਸੁੰਦਰ ਬਾਲਾਕ੍ਰਿਸ਼ਨਨ, ਕਮਲਾ ਹੀਰਲ ਜੈਨ (84), ਸੁੰਦਰ ਬਾਲਾਕ੍ਰਿਸ਼ਨਨ (44) ਅਤੇ ਪੂਜਾ ਰਾਜਨ (39) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਵਾਸ਼ੀ ਸੈਕਟਰ-14 ਸਥਿਤ ਰਹੇਜਾ ਰੈਜ਼ੀਡੈਂਸੀ ਹਾਊਸਿੰਗ ਸੋਸਾਇਟੀ ਵਿਚ ਰਾਤ 1 ਵਜੇ ਦੇ ਕਰੀਬ ਵਾਪਰਿਆ, ਜਦੋਂ ਇਮਾਰਤ ਵਿੱਚ ਸਾਰੇ ਲੋਕ ਦੀਵਾਲੀ ਮਨਾਉਣ ਤੋਂ ਬਾਅਦ ਸੌਂ ਰਹੇ ਸਨ। ਅੱਗ ਦਸਵੀਂ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਤੇਜ਼ੀ ਨਾਲ 11ਵੀਂ ਅਤੇ 12ਵੀਂ ਮੰਜ਼ਿਲ ਤੱਕ ਫੈਲ ਗਈ। ਧੂੰਏਂ ਅਤੇ ਅੱਗ ਨੇ ਜਲਦੀ ਹੀ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਬੁਝਾਊ ਦਸਤੇ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਬਚਾਅ ਅਤੇ ਰਾਹਤ ਕਾਰਜਾਂ ਦੌਰਾਨ, ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਕੁਝ ਲੋਕਾਂ ਨੂੰ ਧੂੰਏਂ ਕਾਰਨ ਸਾਹ ਲੈਣ ਵਿੱਚ ਤਕਲੀਫ਼ ਹੋਈ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸਥਾਨਕ ਲੋਕਾਂ ਅਨੁਸਾਰ ਅੱਗ ਲੱਗਣ ਤੋਂ ਬਾਅਦ ਇਮਾਰਤ ਦੇ ਅੰਦਰ ਹਫੜਾ-ਦਫੜੀ ਮਚ ਗਈ, ਕਈ ਲੋਕ ਬਾਲਕੋਨੀ ਵਿੱਚ ਫਸ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਫਾਇਰਮੈਨਾਂ ਨੇ ਪੌੜੀਆਂ ਅਤੇ ਹਾਈਡ੍ਰੌਲਿਕ ਲਿਫ਼ਟ ਦੀ ਮਦਦ ਨਾਲ ਹੇਠਾਂ ਉਤਾਰਿਆ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਪਰ ਫ਼ਾਇਰ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਇਸ ਸਮੇਂ ਘਟਨਾ ਸਥਾਨ 'ਤੇ ਹਨ ਅਤੇ ਬਚਾਅ ਕਾਰਜ ਸਵੇਰ ਤੱਕ ਜਾਰੀ ਰਹਿਣਗੇ।
 

 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement