
ਰੂਪਨਗਰ: ਆਮ ਆਦਮੀ ਪਾਰਟੀ (ਆਪ) ਦੇ ਬਾਗੀ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ, ਕਾਂਗਰਸ ਦਾ ਹੱਥ ਫੜਨ ਵਾਲੇ ਆਪ ਪਾਰਟੀ ਦੇ
ਰੂਪਨਗਰ: ਆਮ ਆਦਮੀ ਪਾਰਟੀ (ਆਪ) ਦੇ ਬਾਗੀ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ, ਕਾਂਗਰਸ ਦਾ ਹੱਥ ਫੜਨ ਵਾਲੇ ਆਪ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਜਿਸ ਦੀ ਪੁਸ਼ਟੀ ਅਮਰਜੀਤ ਸਿੰਘ ਸੰਦੋਆ ਨੇ ਆਪ ਕੀਤੀ ਹੈ। ਸੰਦੋਆ ਦਾ ਅਸਤੀਫ਼ਾ ਵਾਪਸ ਲੈਣ ਦਾ ਫੈਸਲਾ ਆਪ ਲਈ ਰਾਹਤ ਭਰਿਆ ਹੈ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।
MLA Amarjit Singh Sandoa
ਸੰਦੋਆ ਦਾ ਅਸਤੀਫ਼ਾ ਵਾਪਸ ਲੈਣ ਦਾ ਫੈਸਲਾ ਆਪ ਲਈ ਰਾਹਤ ਭਰਿਆ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਅਮਰਜੀਤ ਸਿੰਘ ਸੰਦੋਆ 4 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ 'ਚ ਸ਼ਾਮਲ ਹੋ ਗਏ ਸਨ। ਸੰਦੋਆ ਨੇ ਕਾਂਗਰਸ ਵਿਚ ਸ਼ਾਮਲ ਹੋਣ ਸਮੇਂ ਆਪ ਲੀਡਰਸ਼ਿਪ ਨੂੰ ਕੰਨੋਂ-ਕੰਨ ਖ਼ਬਰ ਨਹੀਂ ਸੀ ਹੋਣ ਦਿੱਤੀ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸੰਦੋਆ ਨੇ ਬਤੌਰ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਤਕਨੀਕੀ ਕਾਰਨਾਂ ਕਰਕੇ ਸਪੀਕਰ ਨੇ ਅਸਤੀਫ਼ਾ ਪ੍ਰਵਾਨ ਨਹੀਂ ਸੀ ਕੀਤਾ। ਇਸ ਤੋਂ ਪਹਿਲਾਂ 29 ਅਪ੍ਰੈਲ ਨੂੰ ਆਪ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਵੀ ਕਾਂਗਰਸ ਦਾ ਪੱਲ੍ਹਾ ਫੜ ਲਿਆ ਸੀ।
MLA Amarjit Singh Sandoa
ਆਪ ਦੇ ਅੱਧੀ ਦਰਜ਼ਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਆਪ ਤੋਂ ਬਾਗ਼ੀ ਹੋ ਗਏ ਸਨ ਅਤੇ ਸੰਦੋਆ ਤੇ ਮਾਨਸ਼ਾਹੀਆਂ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਆਪ ਲਈ ਵੱਡਾ ਰਾਜਸੀ ਸੰਕਟ ਖੜ੍ਹਾ ਹੋ ਗਿਆ ਸੀ। ਪਿਛਲੇ ਮਹੀਨੇ ਮਾਸਟਰ ਬਲਦੇਵ ਸਿੰਘ ਦੀ ਘਰ ਵਾਪਸੀ ਤੋਂ ਬਾਅਦ ਆਪ ਲੀਡਰਸ਼ਿਪ ਨੇ ਰੁੱਸੇ ਵਿਧਾਇਕਾਂ ਨੂੰ ਮਨਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਅਮਰਜੀਤ ਸਿੰਘ ਸੰਦੋਆ ਨੇ ਬੀਤੇ ਕੱਲ੍ਹ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਇਕ ਪਦ ਤੋਂ ਦਿੱਤਾ ਗਿਆ ਅਸਤੀਫ਼ਾ ਵਾਪਸ ਲੈ ਲਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।