ਮੋਦੀ-ਸ਼ਾਹ ਨੇ ਨਗਰ ਕੀਰਤਨ ਲਈ ਸਹਿਯੋਗ ਦਿਤਾ, ਪਰ ਬਾਦਲਾਂ ਨੇ ਅੜਿੱਕੇ ਡਾਹੁਣ 'ਚ ਕੋਈ ਕਸਰ ਨਹੀਂ ਛੱਡੀ
Published : Nov 21, 2019, 12:49 pm IST
Updated : Nov 21, 2019, 12:49 pm IST
SHARE ARTICLE
Sarna Brothers
Sarna Brothers

 ਸਰਨਾ ਭਰਾਵਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਗ੍ਰਹਿ ਮੰਤਰਾਲੇ ਤੇ ਰਿਜ਼ਰਵ ਬੈਂਕ ਤੋਂ ਲੋੜੀਂਦੀ ਪ੍ਰਵਾਨਗੀ ਹਾਸਲ ਕੀਤੀ ਹੋਈ ਸੀ,

ਨਵੀਂ ਦਿੱਲੀ (ਅਮਨਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਸ ਗੱਲੋਂ ਧਨਵਾਦ ਕੀਤਾ ਹੈ ਕਿ ਉਨ੍ਹਾਂ ਅਪਣੇ ਸਹਿਯੋਗੀ ਬਾਦਲਾਂ ਦੀ ਪਰਵਾਹ ਕੀਤੇ ਬਿਨਾਂ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਸਜਾਏ ਗਏ ਨਗਰ ਕੀਰਤਨ ਨੂੰ ਹਰ ਸਹਿਯੋਗ ਦਿਤਾ ਜਦੋਂਕਿ ਬਾਦਲਾਂ ਨੇ ਅੜਿੱਕੇ ਡਾਹੇ।  

Narender Modi And Amit ShahNarender Modi And Amit Shah

ਅੱਜ ਇਥੇ ਪੱਤਰਕਾਰ ਮਿਲਣੀ ਦੌਰਾਨ ਸਰਨਾ ਭਰਾਵਾਂ ਨੇ ਭਾਜਪਾ ਨੂੰ ਖ਼ਬਰਦਾਰ ਕਰਦਿਆਂ ਕਿਹਾ,“ਭਾਜਪਾ ਸਰਕਾਰ ਜਿਨਾਂ ਬਾਦਲਾਂ ਤੋਂ ਦੂਰ ਰਹੇਗੀ, ਉਨੀ ਹੀ ਅਪਣੀ ਵੋਟਾਂ ਬਚਾਏਗੀ, ਕਿਉਂਕਿ ਨਨਕਾਣਾ ਸਾਹਿਬ ਤੀਕ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਗੁਰੂ ਗ੍ਰੰਥ ਸਾਹਿਬ ਦੀ ਬਸ ਨੂੰ ਰੁਕਵਾ ਕੇ, ਬਾਦਲਾਂ ਨੇ ਦੂਜੀ ਬਰਗਾੜੀ ਕਰਨ ਵਿਚ ਕੋਈ ਕਸਰ ਨਹੀਂ ਛੱਡੀ, ਪਰ ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਪੂਰਾ ਮਾਣ ਸਨਮਾਨ ਕਰ ਕੇ ਗੁਰੂ ਗ੍ਰੰਥ ਸਾਹਿਬ ਨੂੰ ਅਖੀਰੇ ਪੜਾਅ ਤਕ ਪਹੁੰਚਾਇਆ।''

Harsimrat kaur Badal Harsimrat kaur Badal

 ਸਰਨਾ ਭਰਾਵਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਗ੍ਰਹਿ ਮੰਤਰਾਲੇ ਤੇ ਰਿਜ਼ਰਵ ਬੈਂਕ ਤੋਂ ਲੋੜੀਂਦੀ ਪ੍ਰਵਾਨਗੀ ਹਾਸਲ ਕੀਤੀ ਹੋਈ ਸੀ, ਪਰ ਹਰਸਿਮਰਤ ਕੌਰ ਬਾਦਲ ਸਣੇ ਮਨਜਿੰਦਰ ਸਿੰਘ ਸਿਰਸਾ ਤੇ ਇਕ ਹੋਰ ਭਾਜਪਾ ਐਮ ਪੀ ਨੇ ਨਗਰ ਕੀਰਤਨ ਵਿਚ ਰੋੜੇ ਅਟਕਾਉਣ ਦੀ ਖੇਡ ਖੇਡੀ, ਪਰ ਹੁਣ ਗ੍ਰਹਿ ਮੰਤਰਾਲੇ ਦੇ ਇਕ ਚੋਟੀ ਦੇ ਇਹ ਆਖਣ ਕਿ ਤੁਹਾਡੇ ਨਾਲ ਜ਼ਿਆਦਤੀ ਕੀਤੀ ਗਈ ਹੈ,

Giani Harpreet SinghGiani Harpreet Singh

ਸਾਰੀ ਖੇਡ ਸਪਸ਼ਟ ਹੋ ਗਈ ਹੈ। ਉਨ੍ਹਾਂ ਨਗਰ ਕੀਰਤਨ ਵਿਚ ਸਹਿਯੋਗ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਧਨਵਾਦ ਕੀਤਾ ਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement