ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਦੀ ਮੌਤ, ਪ੍ਰਸ਼ਾਸਨ ਨੇ ਸੀਲ ਕੀਤਾ ਸ਼ਰਾਬ ਦਾ ਠੇਕਾ
Published : Nov 21, 2020, 12:48 pm IST
Updated : Nov 21, 2020, 12:48 pm IST
SHARE ARTICLE
6 Dead, 15 Hospitalised In UP, Allegedly After Consuming Toxic Liquor
6 Dead, 15 Hospitalised In UP, Allegedly After Consuming Toxic Liquor

15 ਲੋਕ ਹਸਪਤਾਲ 'ਚ ਭਰਤੀ

ਪ੍ਰਯਾਗਰਾਜ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ਰਾਬ ਨਾਲ 15 ਲੋਕ ਗੰਭੀਰ ਰੂਪ ਤੋਂ ਬਿਮਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

LiquorLiquor

ਇਹ ਘਟਨਾ ਜ਼ਿਲ੍ਹੇ ਦੇ ਫੂਲਪੁਰ ਥਾਣਾ ਖੇਤਰ ਦੇ ਇਕ ਪਿੰਡ ਦੀ ਹੈ। ਪ੍ਰਸ਼ਾਸਨ ਨੇ ਸ਼ਰਾਬ ਦੇ ਠੇਕੇ ਨੂੰ ਸੀਲ ਕਰ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੀੜਤਾਂ ਨੇ ਬੀਤੀ ਰਾਤ ਸ਼ਰਾਬ ਦੀ ਦੁਕਾਨ ਤੋਂ ਸ਼ਰਾਬ ਖਰੀਦੀ ਸੀ, ਜਿਸ ਨੂੰ ਪੀਣ ਤੋਂ ਬਾਅਦ ਲੋਕ ਬਿਮਾਰ ਹੋ ਗਏ।

LiquorLiquor

ਹਾਲਾਂਕਿ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਮੌਤ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਪੁਲਿਸ ਨੇ ਮੁੱਢਲੀ ਜਾਣਕਾਰੀ ਦੇ ਅਧਾਰ 'ਤੇ ਦੇਸੀ ਸ਼ਰਾਬ ਦੀ ਦੁਕਾਨ ਚਲਾਉਣ ਵਾਲੇ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

LiquorLiquor

ਜ਼ਹਿਰੀਲੀ ਸ਼ਰਾਬ ਮਾਫੀਆ 'ਤੇ ਕਾਰਵਾਈ ਕਰਨ 'ਚ ਨਾਕਾਮ ਰਹੀ ਸਰਕਾਰ- ਪ੍ਰਿਯੰਕਾ ਗਾਂਧੀ

ਜ਼ਹਿਰੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਹਨਾਂ ਨੇ ਕਿਹਾ, 'ਯੂਪੀ ਵਿਚ ਲਖਨਊ, ਫਿਰੋਜ਼ਾਬਾਦ, ਹਾਪੁੜ, ਮਥੁਰਾ, ਪ੍ਰਯਾਗਰਾਜ ਸਮੇਤ ਕਈ ਥਾਵਾਂ 'ਤੇ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ।

ਆਗਰਾ, ਬਾਗਪਤ ਤੇ ਮੇਰਠ ਵਿਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ'। ਪ੍ਰਿਯੰਕਾ ਗਾਂਧੀ ਨੇ ਅੱਗੇ ਕਿਹਾ, 'ਆਖਿਰ ਕੀ ਕਾਰਣ ਹੈ ਕਿ ਕੁਝ ਦਿਖਾਵਟੀ ਕਦਮਾਂ ਦੀ ਬਜਾਏ ਸਰਕਾਰ ਜ਼ਹਿਰੀਲੀ ਸ਼ਰਾਬ ਦੇ ਮਾਫੀਆ 'ਤੇ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ? ਕੌਣ ਜ਼ਿੰਮੇਵਾਰ ਹੈ?

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement