
ਇਸ ਬਾਰੇ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ- ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਗੁਰੂ ਨਾਨਕ ਦੇਵ ਜੀ ਦੇ 551ਵੇਂ ਪਾਕਸ਼ ਪੁਰਬ ਤੇ ਮੁੜ ਇਹ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
ਇਸ ਫੈਸਲੇ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ 551ਵੇਂ ਪਾਕਸ਼ ਪੁਰਬ ਤੇ 27 ਨਵੰਬਰ ਨੂੰ ਲਾਂਘਾ ਖੋਲ੍ਹਿਆ ਜਾਵੇਗਾ। ਇਸ ਬਾਰੇ ਬੀਜੇਪੀ ਲੀਡਰ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਮਾਰਚ ਤੋਂ ਲਾਂਘਾ ਬੰਦ ਪਿਆ ਹੈ ਤੇ ਭਾਰਤ ਸਰਕਾਰ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਦੀ ਸਮੀਖਿਆ ਦੇ ਆਧਾਰ 'ਤੇ ਹੀ ਲਾਂਘਾ ਖੋਲ੍ਹਣ ਦੀ ਇਜਾਜ਼ਤ ਦੇਣਗੇ। ਪਿਛਲੇ ਸਾਲ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਭਾਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੀਤਾ ਸੀ। ਸਿਰਫ ਚਾਰ ਮਹੀਨਿਆਂ ਵਿਚ ਹੀ ਇਸ ਲਾਂਘੇ ਰਾਹੀਂ ਲਗਭਗ 63 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸੀ।