
ਆਰਥਿਕ ਪਾਬੰਦੀਆਂ ਤਾਂ ਵਿਰੋਧੀ ਮੁਲਕਾਂ ‘ਤੇ ਲੱਗਦੀਆਂ ਹਨ ਪਰ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਆਪਣੇ ਹੀ ਦੇਸ਼ ਦੇ ਸੂਬੇ ‘ਤੇ ਪਾਬੰਦੀਆਂ ਲਾ ਰਿਹਾ ਹੈ।
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਅੱਜ ਚੰਡੀਗਡ਼੍ਹ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਧਰਨੇ ਦੇਣ ਗਏ ਕਿਸਾਨਾਂ ਦੀ ਸਾਡੀ ਸਰਕਾਰ ਹਰ ਪੱਖੋਂ ਸਹਾਇਤਾ ਕਰਾਂਗੀ। ਕਿਸਾਨੀ ਸੰਘਰਸ਼ ‘ਤੇ ਭਗਵੰਤ ਮਾਨ ਬੋਲਦਿਆਂ ਕਿਹਾ ਕਿ ਕਿਸਾਨਾਂ ਦਾ ਮਸਲਾ ਤਾਂ ਕਦੋਂ ਦਾ ਹੱਲ ਹੋ ਜਾਣਾ ਸੀ ਜੇਕਰ ਪੰਜਾਬ ਸਰਕਾਰ ਇਸਤੇ ਸਹੀ ਫੈਸਲੇ ਲੈ ਕੇ ਕਿਸਾਨਾਂ ਦੀ ਯੋਗ ਅਗਵਾਈ ਕਰਦੀ ਪਰ ਕੈਪਟਨ ਸਰਕਾਰ ਤਾਂ ਕਿਸਾਨਾਂ ਨੂੰ ਸਲਾਹਾਂ ਹੀ ਦੇ ਰਹੀ ਹੈ।
PM Modiਮਾਨ ਨੇ ਐੱਮਐੱਸਪੀ ‘ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਖੇਤੀ ਬਿੱਲਾਂ ਸੰਬੰਧੀ ਸ਼ੰਕਾ ਦੂਰ ਕਰਨੇ ਚਾਹੀਦੇ ਹਨ ਅਤੇ ਐੱਮਐੱਸਪੀ ਦੀ ਗਾਰੰਟੀ ਦੇਣੀ ਚਾਹੀਦੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਪਹਿਲਾਂ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦੇਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਮੋਢੇ ‘ਤੇ ਧਰ ਕੇ ਨਹੀਂ ਚਲਾਉਣੀ ਚਾਹੀਦੀ, ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਦਾ ਕੀਤਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਬੁਢਾਪਾ ਪੈਨਸ਼ਨ ਪੱਚੀ ਸੌ ਰੁਪਏ ਅਤੇ
Captian Amrinder singhਕਿਸਾਨੀ ਦਾ ਪੂਰਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸਾਨੀ ਸੰਘਰਸ਼ ਦੇ ਪਿੱਛੇ ਲੁਕਦੇ ਦੀ ਨਜ਼ਰ ਆ ਰਹੇ ਹਨ । ਕਿਸਾਨੀ ਸੰਘਰਸ਼ ਦੀ ਆੜ ਵਿਚ ਆਪਣੀਆਂ ਨਕਾਮਿਆਂ ਨੂੰ ਲੁਕਾ ਰਹੀ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਟਕਰਾਅ ਦੀ ਸਥਿਤੀ ਵਿਚ ਨਾ ਆਵੇ ਅਤੇ ਉਹ ਪੰਜਾਬ ਦੇ ਕਿਸਾਨਾਂ ਨੂੰ ਧਮਕੀਆਂ ਦੇਣੀਆਂ ਬੰਦ ਕਰਨ। ਉਨ੍ਹਾਂ ਕਿਹਾ ਕਿ ਆਰਥਿਕ ਪਾਬੰਦੀਆਂ ਤਾਂ ਵਿਰੋਧੀ ਮੁਲਕਾਂ ‘ਤੇ ਲੱਗਦੀਆਂ ਹਨ ਪਰ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਆਪਣੇ ਹੀ ਦੇਸ਼ ਦੇ ਸੂਬੇ ‘ਤੇ ਪਾਬੰਦੀਆਂ ਲਾ ਰਿਹਾ ਹੈ।
farmer protestਭਗਵੰਤ ਮਾਨ ਨੇ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਲਾਕਡਾਊਨ ਲਾਉਣ ਦੀਆਂ ਅਫਵਾਵਾਂ ਦਰਕਿਨਾਰ ਕਰਦਿਆਂ ਕਿਹਾ ਕਿ ਦਿੱਲੀ ਵਿਚ ਆਉਣ ਵਾਲੇ ਦਿਨਾਂ ਵਿੱਚ ਲਾਕਡਾਊਨ ਲਾਉਣ ਦਾ ਕੋਈ ਵਿਚਾਰ ਨਹੀਂ। ਦਿੱਲੀ ਵਿੱਚ ਕਿਸਾਨ ਆਪਣਾ ਸੰਘਰਸ਼ ਕਰਨ ਲਈ ਜਾਣਗੇ ਅਤੇ ਸਾਡੀ ਸਰਕਾਰ ਕਿਸਾਨਾਂ ਦੀ ਪੂਰੀ ਮਦਦ ਕਰੇਗੀ।