'ਭਾਰਤ ਜੋੜੋ' ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਦੇ ਦਰਦ ਨੂੰ ਮਹਿਸੂਸ ਕੀਤਾ: ਰਾਹੁਲ ਗਾਂਧੀ
Published : Nov 21, 2022, 5:27 pm IST
Updated : Nov 21, 2022, 5:27 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਸੂਰਤ ਜ਼ਿਲ੍ਹੇ ਦੇ ਮਹੂਵਾ ਵਿਚ ਆਦਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਪਹਿਲੇ ਮਾਲਕ ਹਨ

 

ਮਹੂਵਾ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਹਨਾਂ ਨੇ ਆਪਣੀ 'ਭਾਰਤ ਜੋੜੋ' ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਅਤੇ ਆਦਿਵਾਸੀਆਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ  ਉਹਨਾਂ ਦੇ ਦਰਦ ਨੂੰ ਮਹਿਸੂਸ ਕੀਤਾ। ਗੁਜਰਾਤ ਵਿਚ ਆਪਣੀ ਪਹਿਲੀ ਚੋਣ ਰੈਲੀ ਵਿਚ ਗਾਂਧੀ ਨੇ ਸੂਰਤ ਜ਼ਿਲ੍ਹੇ ਦੇ ਮਹੂਵਾ ਵਿਚ ਆਦਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਪਹਿਲੇ ਮਾਲਕ ਹਨ ਅਤੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਉਹਨਾਂ ਦੇ ਅਧਿਕਾਰ ਖੋਹਣ ਲਈ ਕੰਮ ਕਰ ਰਹੀ ਹੈ।

ਰਾਹੁਲ ਗਾਂਧੀ ਨੇ ਕਿਹਾ, “ਉਹ ਤੁਹਾਨੂੰ ਵਣਵਾਸੀ ਕਹਿੰਦੇ ਹਨ। ਉਹ ਇਹ ਨਹੀਂ ਕਹਿੰਦੇ ਕਿ ਤੁਸੀਂ ਭਾਰਤ ਦੇ ਪਹਿਲੇ ਮਾਲਕ ਹੋ, ਸਗੋਂ ਉਹ ਕਹਿੰਦੇ ਹਨ ਕਿ ਤੁਸੀਂ ਜੰਗਲ ਵਿਚ ਰਹਿੰਦੇ ਹੋ। ਕੀ ਤੁਸੀਂ ਫਰਕ ਦੇਖਦੇ ਹੋ? ਇਸ ਦਾ ਮਤਲਬ ਹੈ ਕਿ ਉਹ ਨਹੀਂ ਚਾਹੁੰਦੇ ਕਿ ਤੁਸੀਂ ਸ਼ਹਿਰਾਂ ਵਿਚ ਰਹੋ, ਉਹ ਨਹੀਂ ਚਾਹੁੰਦੇ ਕਿ ਤੁਹਾਡੇ ਬੱਚੇ ਇੰਜੀਨੀਅਰ ਬਣਨ, ਡਾਕਟਰ ਬਣਨ, ਜਹਾਜ਼ ਉਡਾਉਣਾ ਸਿੱਖਣ, ਅੰਗਰੇਜ਼ੀ ਬੋਲਣ”।

ਕਾਂਗਰਸ ਆਗੂ ਨੇ ਕਿਹਾ, ''ਉਹ ਚਾਹੁੰਦੇ ਹਨ ਕਿ ਤੁਸੀਂ ਜੰਗਲ 'ਚ ਰਹੋ, ਪਰ ਉੱਥੇ ਨਾ ਰੁਕੋ। ਇਸ ਤੋਂ ਬਾਅਦ ਉਹ ਤੁਹਾਡੇ ਤੋਂ ਜੰਗਲ ਖੋਹਣਾ ਸ਼ੁਰੂ ਕਰ ਦਿੰਦੇ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਅਗਲੇ 5-10 ਸਾਲਾਂ ਵਿਚ ਸਾਰੇ ਜੰਗਲ ਦੋ-ਤਿੰਨ ਉਦਯੋਗਪਤੀਆਂ ਦੇ ਹੱਥਾਂ ਵਿਚ ਹੋ ਜਾਣਗੇ ਅਤੇ ਤੁਹਾਡੇ ਕੋਲ ਰਹਿਣ ਲਈ ਕੋਈ ਥਾਂ ਨਹੀਂ ਹੋਵੇਗੀ, ਨਾ ਸਿੱਖਿਆ, ਨਾ ਸਿਹਤ ਅਤੇ ਨਾ ਨੌਕਰੀ”। ਦੱਸ ਦੇਈਏ ਕਿ 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ ਚੋਣਾਂ ਦੋ ਪੜਾਵਾਂ ਵਿਚ 1 ਅਤੇ 5 ਦਸੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

Location: India, Gujarat

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement