Manish Sisodia News: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧੀ
Published : Nov 21, 2023, 2:10 pm IST
Updated : Nov 21, 2023, 2:10 pm IST
SHARE ARTICLE
Judicial custody of Manish Sisodia extended
Judicial custody of Manish Sisodia extended

ਫਿਲਹਾਲ ਉਹ ਤਿਹਾੜ ਜੇਲ 'ਚ ਬੰਦ ਹਨ।

Manish Sisodia News: ਆਬਕਾਰੀ ਨੀਤੀ ਮਾਮਲੇ ਵਿਚ ਈਡੀ ਨਾਲ ਸਬੰਧਤ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿਤੀ ਹੈ।

ਫਿਲਹਾਲ ਉਹ ਤਿਹਾੜ ਜੇਲ 'ਚ ਬੰਦ ਹਨ। ਦੀਵਾਲੀ ਤੋਂ ਇਕ ਦਿਨ ਪਹਿਲਾਂ ਰਾਊਜ਼ ਐਵੇਨਿਊ ਕੋਰਟ ਦੀ ਇਜਾਜ਼ਤ ਤੋਂ ਬਾਅਦ ਦਿੱਲੀ ਪੁਲਿਸ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਲੈ ਕੇ ਆਈ ਸੀ। ਸਿਸੋਦੀਆ ਨੇ ਅਪਣੀ ਬੀਮਾਰ ਪਤਨੀ ਨਾਲ ਮੁਲਾਕਾਤ ਕੀਤੀ ਸੀ।  

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕਰਦਿਆਂ ਕਿਹਾ ਕਿ ਈਡੀ ਵਲੋਂ ਮੁਲਜ਼ਮਾਂ ਵਿਰੁਧ ਕਈ ਦਸਤਾਵੇਜ਼ ਦਾਇਰ ਕੀਤੇ ਜਾਣੇ ਬਾਕੀ ਹਨ। ਇਸ ਦੌਰਾਨ ਅਦਾਲਤ ਨੇ ਵਕੀਲਾਂ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ 207ਸੀ.ਆਰ.ਪੀ.ਸੀ ਦੀ ਪਾਲਣਾ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਤਾਂ ਜੋ ਸੁਣਵਾਈ ਸ਼ੁਰੂ ਹੋ ਸਕੇ। ਅਦਾਲਤ ਨੇ ਈਡੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

(For more news apart from Judicial custody of Manish Sisodia extended, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement