
ਗੁਰਪਤਪੰਤ ਪੰਨੂ ਦਾ ਸਮਰਥਕ ਦਸਿਆ ਜਾ ਰਿਹਾ ਵਿਅਕਤੀ
Anti India graffiti in Delhi: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਰੀਬ ਦੋ ਮਹੀਨੇ ਪਹਿਲਾਂ ਦਿੱਲੀ ਦੇ ਇਕ ਫਲਾਈਓਵਰ ’ਤੇ ਗਰਮਖਿਆਲੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਹਰਿਆਣਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ।
ਪੁਲਿਸ ਸੂਤਰਾਂ ਨੇ ਦਸਿਆ ਕਿ ਹਿਰਾਸਤ 'ਚ ਲਏ ਗਏ ਨੌਜਵਾਨ 'ਤੇ ਸ਼ੱਕ ਹੈ ਕਿ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ 'ਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਅਜਿਹੇ ਨਾਅਰੇ ਲਿਖੇ ਸਨ। ਪੰਨੂ ਪਾਬੰਦੀਸ਼ੁਦਾ ‘ਸਿੱਖ ਫਾਰ ਜਸਟਿਸ’ ਦਾ ਮੁਖੀ ਹੈ।
ਪੁਲਿਸ ਸੂਤਰਾਂ ਅਨੁਸਾਰ ਇਸ ਸਬੰਧੀ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਸ਼ਮੀਰੀ ਗੇਟ ਫਲਾਈਓਵਰ 'ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ਵਿਚ ਪੁਲਿਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ ।
(For more news apart from One arrested in Anti India graffiti Case, stay tuned to Rozana Spokesman)