Delhi AAP Candidate List: ਦਿੱਲੀ ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਪਹਿਲੀ ਲਿਸਟ ਕੀਤੀ ਜਾਰੀ
Published : Nov 21, 2024, 1:14 pm IST
Updated : Nov 21, 2024, 1:45 pm IST
SHARE ARTICLE
Delhi AAP Candidate ListDelhi AAP Candidate List
Delhi AAP Candidate ListDelhi AAP Candidate List

Delhi AAP Candidate List: ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਲੜਨਗੇ ਚੋਣ

Delhi AAP Candidate List: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂ ਹਨ। ਇਸ ਵਿਚ ਅਨਿਲ ਝਾਅ, ਵੀਰ ਸਿੰਘ ਧੀਂਗਾਨ ਅਤੇ ਸੋਮੇਸ਼ ਸ਼ੌਕੀਨ ਦੇ ਨਾਂ ਵੀ ਸ਼ਾਮਲ ਹਨ। ਉਹ ਹਾਲ ਹੀ 'ਚ 'ਆਪ' 'ਚ ਸ਼ਾਮਲ ਹੋਏ ਹਨ।

ਇਸ ਸੂਚੀ ਵਿਚ 6 ਅਜਿਹੇ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ, ਜੋ ਹਾਲ ਹੀ ਵਿਚ ਕਾਂਗਰਸ ਜਾਂ ਭਾਜਪਾ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਤਿੰਨ ਮਹੀਨੇ ਦਾ ਸਮਾਂ ਬਾਕੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਚੋਣ ਪ੍ਰੋਗਰਾਮਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ, ਜਦਕਿ 'ਆਪ' ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਵੀ ਕਰ ਦਿੱਤੀ ਹੈ।

ਕਿਸ ਨੂੰ ਮਿਲੀ ਟਿਕਟ ?
ਬ੍ਰਹਮਾ ਸਿੰਘ ਤੰਵਰ ਛਤਰਪੁਰ ਤੋਂ ਲੜਨਗੇ ਚੋਣ 
ਅਨਿਲ ਝਾਅ ਕਿਰਾੜੀ ਤੋਂ ਹੋਣਗੇ ਉਮੀਦਵਾਰ 
ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਲੜਨਗੇ ਚੋਣ 

ਸਰਿਤਾ ਸਿੰਘ ਰੋਹਤਾਸ ਨਗਰ ਤੋਂ 'ਆਪ' ਦੀ ਉਮੀਦਵਾਰ 
BB ਤਿਆਗੀ ਲਕਸ਼ਮੀ ਨਗਰ ਤੋਂ 'ਆਪ' ਦੇ ਉਮੀਦਵਾਰ
ਰਾਮ ਸਿੰਘ ਨੇਤਾ ਜੀ ਬਦਰਪੁਰ ਤੋਂ ਉਮੀਦਵਾਰ 

ਜ਼ੁਬੈਰ ਚੌਧਰੀ ਸੀਲਮਪੁਰ ਤੋਂ 'ਆਪ' ਦੇ ਉਮੀਦਵਾਰ ਹੋਣਗੇ।
ਵੀਰ ਸਿੰਘ ਧੀਂਗਾਨ ਸੀਮਾਪੁਰੀ ਤੋਂ ਚੋਣ ਲੜਨਗੇ।
ਗੌਰਵ ਸ਼ਰਮਾ ਘੋਂਡਾ ਤੋਂ ਚੋਣ ਲੜਨਗੇ।

ਮਨੋਜ ਤਿਆਗੀ ਕਰਾਵਲ ਨਗਰ ਤੋਂ 'ਆਪ' ਦੇ ਉਮੀਦਵਾਰ ਹੋਣਗੇ
ਸੋਮੇਸ਼ ਸ਼ੌਕੀਨ ਮਟਿਆਲਾ ਤੋਂ 'ਆਪ' ਦੇ ਉਮੀਦਵਾਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement