
Patna Sahib News : ਕਿਹਾ ਕਿ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼
Patna Sahib News : ਤਖਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਸ਼ੱਕ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਪਰ ਬਾਵਜੂਦ ਇਸ ਦੇ ਉਹਨਾਂ ਨੂੰ ਹਾਲੇ ਤੱਕ ਕੋਈ ਵੀ ਤਨਖਾਹ ਨਹੀਂ ਲਗਾਈ ਗਈ। ਇਸ ਦੌਰਾਨ ਉਹਨਾਂ ਜ਼ਿਕਰ ਕੀਤਾ ਹੈ ਕਿ ਇਸ ਦੇ ਪਿੱਛੇ ਵੀ ਕੋਈ ਸਾਜ਼ਿਸ਼ ਹੈ।
ਇਹੀ ਨਹੀਂ ਉਹਨਾਂ ਕਿਹਾ ਕਿ ਬਾਗੀ ਸਾਥੀਆਂ ਵੱਲੋਂ ਚੁੱਕੇ ਸਵਾਲਾਂ ਉੱਤੇ ਵੀ ਉਹਨਾਂ ਕਿਹਾ ਕਿ ਸਾਰਿਆਂ ਦੀਆਂ ਹੀ ਗ਼ਲਤੀਆਂ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣੀ ਝੋਲੀ ਪਾਇਆ ਹੈ ਅਤੇ ਖਿਮਾ ਯਾਚਨਾ ਕੀਤੀ ਹੈ, ਕਿਹਾ ਕਿ ਇਸ ਤੋਂ ਵੱਡੀ ਕੋਈ ਗੱਲ ਨਹੀਂ ਹੁੰਦੀ।
ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਦੱਸਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਨੂੰ ਬਚਾਏ ਰੱਖਣਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸੁਹਿਰਦ ਕਰਨ ਦੀ ਜ਼ਰੂਰਤ ਹੈ।
ਇਸ ਤੋਂ ਇਲਾਵਾ ਉਹਨਾਂ ਬਾਗੀ ਧੜੇ ਸਮੇਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ।
(For more news apart from former Jathedar of Sri Patna Sahib raised questions on Jathedars including rebel faction News in Punjabi, stay tuned to Rozana Spokesman)