ਬੇਸ਼ਰਮੀ ਦੀ ਉਦਾਹਰਣ ਹੈ ਸੱਜਣ ਕੁਮਾਰ : ਗੁਲ ਪਨਾਗ
Published : Dec 21, 2018, 4:50 pm IST
Updated : Dec 21, 2018, 4:50 pm IST
SHARE ARTICLE
Gul Panag
Gul Panag

1984 ਸਿੱਖ ਨਸਲਕੁਸ਼ੀ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਦਿੱਲੀ ਹਾਈ ਕੋਰਟ ‘ਚ ਪਾਈ ਅਰਜ਼ੀ ਰੱਦ...

ਨਵੀਂ ਦਿੱਲੀ (ਭਾਸ਼ਾ) : 1984 ਸਿੱਖ ਨਸਲਕੁਸ਼ੀ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਦਿੱਲੀ ਹਾਈ ਕੋਰਟ ‘ਚ ਪਾਈ ਅਰਜ਼ੀ ਰੱਦ ਹੋ ਗਈ ਹੈ।ਇਸ ਸਬੰਧੀ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਸੱਜਣ ਕੁਮਾਰ ਦੀ ਅਪੀਲ ਖਾਰਿਜ਼ ਹੋਣ ਤੇ ਲੋਕਾਂ ਦੇ ਉਸ ਖਿਲਾਫ਼ ਤਿੱਖੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਇਸ ਮਾਮਲੇ ‘ਤੇ ਅਦਾਕਾਰਾ ਗੁਲ ਪਨਾਗ ਨੇ ਦੋਸ਼ੀਆਂ ‘ਤੇ ਟਵੀਟ ਕਰਕੇ ਕਿਹਾ, ਕਿ ਜਿਸ ਭੀੜ ਦੀ ਅਗਵਾਈ ਤੁਸੀਂ ਤੇ ਤੁਹਾਡੇ ਦੋਸਤਾਂ ਨੇ ਕੀਤੀ ਸੀ, ਉਨ੍ਹਾਂ ਨੇ ਤਾਂ ਲੋਕਾਂ ਨੂੰ ਜ਼ਿਦਗੀ ਬਚਾਉਣ ਲਈ ਭੱਜਣ ਦਾ ਸਮਾਂ ਵੀ ਨਹੀਂ ਦਿੱਤਾ।

ਸਿੱਖ ਕਤਲੇਆਮ 84ਸਿੱਖ ਕਤਲੇਆਮ 84

ਤੁਸੀਂ ਬੇਸ਼ਰਮੀ ਦੀ ਉਦਾਹਰਣ ਹੋ ਸੱਜਣ ਕੁਮਾਰ। ਸਿੱਖਜ਼ ਸੂਟੋਨ ਨੇ ਟਵੀਟ ਕਰ ਕਿਹਾ ਕਿ ਰੋਜ਼ਮਰਾ ਦੇ ਕੰਮਾਂ-ਕਾਰਾਂ ਤੋਂ ਘਰ ਵਾਪਿਸ ਪਰਤ ਰਹੇ ਸਿੱਖਾਂ ਨੂੰ ਗਲਾਂ ‘ਚ ਟਾਇਰ ਪਾ ਤੇ ਅੱਗ ਲਗਾ ਕੇ ਜਦ ਸਾੜਿਆ ਗਿਆ ਸੀ ਤਾਂ ਕੀ ਉਨ੍ਹਾਂ ਨੂੰ ਸਮਾਂ ਦਿੱਤਾ ਗਿਆ। ਤੇ ਜੇਕਰ ਉਨ੍ਹਾਂ ਨੂੰ ਆਪਣੇ ਘਰ ਦਿਆਂ ਨੂੰ ਅਲਵੀਦਾ ਕਹਿਣ ਦਾ ਸਮਾਂ ਵੀ ਨਹੀਂ ਦਿੱਤਾ ਗਿਆ ਸੀ ਤਾਂ ਹੁਣ ਉਹ ਕਸਾਈ ਸਮਾਂ ਕਿਉਂ ਮੰਗ ਰਹੇ ਹਨ। ਇਸੇ ਮਾਮਲੇ ‘ਤੇ ਪੀਐਸ ਨਾਮ ਦੇ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਗਿਆ, ਜਿਸ ‘ਚ ਲਿਖਿਆ ਗਿਆ ਹੈ ਕਿ ਸੱਜਣ ਕੁਮਾਰ ਨੂੰ ਨਵੇਂ ਸਾਲ ਦੀ ਵਧਾਈ ਅਤੇ ਬਾਕੀ ਦੀ ਜ਼ਿੰਦਗੀ ਲਈ ਵੀ ਮੁਬਾਰਕਾਂ।

Sajjan KumarSajjan Kumar

ਅਜਿਹਾ ਇਸ ਲਈ ਲਿਖਿਆ ਗਿਆ ਹੈ ਕਿਉਂਕਿ ਸੱਜਣ ਕੁਮਾਰ ਨੂੰ ਉਮਰ ਭਰ ਜੇਲ੍ਹ ‘ਚ ਰਹਿਣ ਦੀ ਸਜ਼ਾ ਸੁਣਾਈ ਗਈ ਹੈ। ਬਿਤੇ ਦਿਨੀ ਸੱਜਣ ਕੁਮਾਰ ਨੇ ਸਰੰਡਰ ਕਰਨ ਲਈ ਦਿੱਲੀ ਹਾਈ ਕੋਰਟ ਤੋਂ 31 ਜਨਵਰੀ ਤੱਕ ਦਾ ਸਮਾਂ ਮੰਗਿਆ ਸੀ।ਸੱਜਣ ਕੁਮਾਰ ਨੇ ਸਰੰਡਰ ਕਰਨ ਲਈ ਹੋਰ ਸਮਾਂ ਮੰਗਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਤਿੰਨ ਬੱਚੇ ਅਤੇ ਅੱਠ ਪੋਤੇ ਨੇ ਇਸ ਲਈ ਥੋੜ੍ਹਾ ਹੋਰ ਸਮਾਂ ਚਾਹੀਦਾ ਹੈ।ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪੰਜ ਸਿੱਖਾਂ ਦੇ ਕਤਲ ਮਾਮਲੇ ‘ਚ ਸਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਉਸ ਨੂੰ 31 ਦਸੰਬਰ ਤਕ ਸਰੰਡਰ ਕਰਨ ਦਾ ਹੁਕਮ ਦਿੱਤਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement