ਨਿੱਜੀ ਹਸਪਤਾਲਾਂ ਦੇ ਸਰਕਾਰੀ ਮੁਲਾਜ਼ਮਾਂ ਹੋ ਜਾਣ ਸਾਵਧਾਨ, ਬੰਦ ਹੋ ਸਕਦਾ ਹੈ ਕੈਸ਼ਲੈੱਸ ਇਲਾਜ!
Published : Dec 21, 2019, 4:34 pm IST
Updated : Dec 21, 2019, 4:34 pm IST
SHARE ARTICLE
Cashless service
Cashless service

ਨਿੱਜੀ ਹਸਪਤਾਲਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਭੁਗਤਾਨ ਨਾ ਹੋਣ ਕਾਰਨ ਉਨ੍ਹਾਂ ਦੇ ਕੰਮਕਾਜ 'ਚ ਦਿਨੋਂ-ਦਿਨ ਮੁਸ਼ਕਲ ਖੜ੍ਹੀ ਹੋ ਰਹੀ ਹੈ।

ਨਵੀਂ ਦਿੱਲੀ: ਨਿੱਜੀ ਹਸਪਤਾਲਾਂ 'ਚ ਕੇਂਦਰ ਸਰਕਾਰ ਦੀ ਸਿਹਤ ਯੋਜਨਾ ਦਾ ਫਾਇਦਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਬੁਰੀ ਖਬਰ ਹੈ। ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ 'ਚ ਨਿੱਜੀ ਹਸਪਤਾਲ ਸੈਂਟਰਲ ਗੌਰਮੈਂਟ ਹੈਲਥ ਸਕੀਮ (ਸੀ. ਜੀ. ਐੱਚ. ਐੱਸ.) ਤੇ ਐਕਸ ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ (ਈ. ਸੀ. ਐੱਚ. ਐੱਸ.) ਤਹਿਤ ਕੈਸ਼ਲੈੱਸ ਸੇਵਾਵਾਂ ਦਾ ਫਾਇਦਾ ਨਾ ਦੇਣ ਕਿਉਂਕਿ ਸਰਕਾਰ ਨੇ ਬਕਾਇਆ ਰਾਸ਼ੀ ਦਾ ਭੁਗਤਾਨ ਹੁਣ ਤਕ ਨਹੀਂ ਕੀਤਾ ਹੈ।

PhotoPhotoਨਿੱਜੀ ਹਸਪਤਾਲਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਭੁਗਤਾਨ ਨਾ ਹੋਣ ਕਾਰਨ ਉਨ੍ਹਾਂ ਦੇ ਕੰਮਕਾਜ 'ਚ ਦਿਨੋਂ-ਦਿਨ ਮੁਸ਼ਕਲ ਖੜ੍ਹੀ ਹੋ ਰਹੀ ਹੈ। ਨਿੱਜੀ ਹਸਪਤਾਲਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਨੇ ਵੱਖ-ਵੱਖ ਮੈਡੀਕਲ ਜਾਂਚਾਂ ਲਈ ਦਰਾਂ 'ਚ 2014 ਤੋਂ ਕੋਈ ਬਦਲਾਵ ਨਹੀਂ ਕੀਤਾ ਹੈ, ਜਦੋਂ ਕਿ ਇਸ ਵਿਚਕਾਰ ਹਸਪਤਾਲਾਂ ਦੇ ਖਰਚ ਕਈ ਗੁਣਾ ਵੱਧ ਗਏ ਹਨ।

PhotoPhotoਭਾਰਤੀ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੇ ਜਨਰਲ ਸਕੱਤਰ ਆਰ. ਵੀ. ਅਸੋਕਨ ਦਾ ਕਹਿਣਾ ਹੈ ਕਿ ਸੀ. ਜੀ. ਐੱਚ. ਐੱਸ. ਅਤੇ ਹਸਪਤਾਲਾਂ ਵਿਚਕਾਰ ਦਰਾਂ ਤੇ ਸਮਝੌਤੇ ਦਾ ਰੀਵਿਊ ਹਰ ਦੋ ਸਾਲ 'ਚ ਹੋਣਾ ਸੀ ਪਰ ਸੀ. ਜੀ. ਐੱਚ. ਐੱਸ. ਨੇ ਬਿਨਾਂ ਕੋਈ ਕਾਰਨ ਦੱਸੇ ਇਸ ਨੂੰ ਖੁਦ ਦੀ ਮਰਜ਼ੀ ਨਾਲ ਮੁਲਤੱਵੀ ਕਰ ਦਿੱਤਾ।

PhotoPhotoਉਨ੍ਹਾਂ ਕਿਹਾ ਕਿ ਵੱਖ-ਵੱਖ ਸਟੱਡੀਜ਼ ਤੋਂ ਪਤਾ ਲੱਗਦਾ ਹੈ ਕਿ ਇਨ੍ਹਾਂ ਸਰਕਾਰੀ ਸਕੀਮਾਂ ਤਹਿਤ ਜੋ ਜਾਂਚ-ਇਲਾਜ ਕੀਤੇ ਗਏ ਉਨ੍ਹਾਂ ਨਾਲ ਹਸਪਤਾਲਾਂ ਦੀ ਲਾਗਤ ਵੀ ਨਹੀਂ ਨਿਕਲੀ ਹੈ। 

PhotoPhotoਭਾਰਤੀ ਮੈਡੀਕਲ ਐਸੋਸੀਏਸ਼ਨ ਦਾ ਦੋਸ਼ ਹੈ ਕਿ ਸੀ. ਜੀ. ਐੱਚ. ਐੱਸ. ਤੇ ਈ. ਸੀ. ਐੱਚ. ਐੱਸ. ਸਕੀਮਾਂ ਤਹਿਤ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਦਾ 1,500 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੋ ਚੁੱਕਾ ਹੈ ਤੇ ਇਸ ਦਾ ਭੁਗਤਾਨ ਹੋਣ 'ਤੇ ਇਨ੍ਹਾਂ ਸਕੀਮਾਂ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਕੈੱਸ਼ਲੈੱਸ ਸਰਵਿਸ ਠੱਪ ਹੋ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement