ਕਿਸਾਨਾਂ ਨੂੰ ਸਮਝਾਉਣ ਲਈ ਮੋਦੀ 25 ਦਸੰਬਰ ਨੂੰ ਕਰਨਗੇ ਗੱਲਬਾਤ
Published : Dec 21, 2020, 10:34 pm IST
Updated : Dec 21, 2020, 10:34 pm IST
SHARE ARTICLE
Narinder modi
Narinder modi

ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਕਰਨਗੇ ਸੰਵਾਦ

ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 27ਵੇਂ ਵੀ ਜਾਰੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਹੱਡ ਚੀਰਵੀਂ ਠੰਢ ਵਿਚ ਡਟੇ ਹੋਏ ਹਨ।  ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਸਮਝਾਉਣ ਲਈ ਖ਼ੁਦ ਕਮਾਨ ਸੰਭਾਲਣ ਲਈ ਤਿਆਰ ਹਨ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ’ਤੇ ਮੋਦੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਬਾਬਤ ਭਾਜਪਾ ਪਾਰਟੀ ਨੇ ਜਾਣਕਾਰੀ ਦਿਤੀ। ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਸੰਵਾਦ ਦਾ ਆਯੋਜਨ ਕੀਤਾ ਗਿਆ ਹੈ।

 Farmer protestFarmer protestਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਭਾਜਪਾ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਪਾਰਟੀ ਨੇਤਾ ਰਾਧਾ ਮੋਹਨ ਸਿੰਘ ਨੇ ਇਕ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜਿੰਨਾ ਭਲਾ ਕੀਤਾ ਹੈ, ਜੇਕਰ ਪਹਿਲਾਂ ਹੁੰਦਾ ਤਾਂ ਕਿਸਾਨਾਂ ਦੀ ਸਥਿਤੀ ਹੋਰ ਵੀ ਵਧੀਆ ਹੁੰਦੀ।  ਦਸਣਯੋਗ ਹੈ ਕਿ ਹਾਲ ਹੀ ਵਿਚ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਵਿਚਾਰ-ਚਰਚਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਸਾਫ਼ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਖ਼ਤਮ ਨਹੀਂ ਕੀਤਾ ਜਾਵੇਗਾ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement