
ਮੋਦੀ ਨੇ ਕੋਵਿਦ -19 ਦੇ ਤਹਿਤ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਦਾ ਅੰਦੋਲਨ ਲਗਾਤਰ ਜਾਰੀ ਹੈ। ਇਸ ਦੌਰਾਨ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਦ ਤੱਕ ਨਵੇਂ ਪਾਸ ਕੀਤਾ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ। ਬੀਤੇ ਦਿਨੀ ਹਜ਼ਾਰਾਂ ਕਿਸਾਨਾਂ ਦੀ ਅਗਵਾਈ ਕਰਦੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕੀ ਉਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ 'ਮਨ ਕੀ ਬਾਤ' ਦਾ ਵਿਰੋਧ ਕੌਮੀ ਪੱਧਰ ਤੇ ਕਰਨਗੇ।
ਮਨ ਕੀ ਬਾਤ ਦੇ ਦੌਰਾਨ ਪਲੇਟ ਨੂੰ ਖੜਕਾਉਣ ਦੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਾਸਿਕ ਰੇਡੀਓ ਪ੍ਰੋਗਰਾਮ ਮਨ ਕੀ ਬਾਤ 27 ਦਸੰਬਰ ਨੂੰ ਪ੍ਰਸਾਰਿਤ ਕੀਤਾ ਜਾਣਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡਲੇਵਾਲਾ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਦੇ ਇਸ ਪ੍ਰੋਗਰਾਮ ਦੌਰਾਨ ਪੂਰੇ ਸਮੇਂ ਥਾਲੀਆਂ ਕੁੱਟਿਆਂ ਜਾਣ। ਜਿਵੇ ਮੋਦੀ ਨੇ ਕੋਵਿਦ -19 ਦੇ ਤਹਿਤ ਡਕਾਟਰਾਂ ਤੇ ਹੋਰ ਕੋਰੋਨਾ ਯੋਧਿਆਂ ਦੀ ਇੱਕਮੁੱਠਤਾ ਪ੍ਰਗਟਾਉਣ ਲਈ ਕੀਤਾ ਗਿਆ ਸੀ।
ਜਿਕਰਯੋਗ ਹੈ ਕਿ ਬੀਤੇ ਦਿਨੀ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।