
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਬੰਗਾਲ ਦੌਰਾ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੋਰੋਨਾ ਟੀਕਾ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਨਾਗਰਿਕਤਾ ਸੋਧ ਕਾਨੂੰਨਾਂ ‘ਤੇ ਵਿਚਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਕਈ ਕੰਮ ਰੁਕੇ ਹੋਏ ਹਨ। ਸੀਏਏ ਦੇ ਨਿਯਮ ਬਣਾਉਣੇ ਅਜੇ ਬਾਕੀ ਹੈ। ਵੈਕਸੀਨ ਦੇਣ ਦਾ ਕੰਮ ਸ਼ੁਰੂ ਹੋਣ ਤੇ ਕੋਰੋਨਾ ਦੀ ਲੜੀ ਟੁੱਟਣ ਤੋਂ ਬਾਅਦ ਹੀ ਇਸ ‘ਤੇ ਵਿਚਾਰ ਕੀਤਾ ਜਾਵੇਗਾ।
Caa 2019
ਬੰਗਾਲ ਦੌਰੇ ਦੇ ਦੂਜੇ ਦਿਨ ਪ੍ਰੈੱਸ ਕਾਨਫਰੰਸ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਿੰਨੀ ਜਲਦੀ ਹੋ ਸਕੇ, ਇਸ ‘ਤੇ ਵਿਚਾਰ ਕੀਤਾ ਜਾਵੇਗਾ। ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਕਾਫ਼ਲੇ ‘ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦੇ ਹੋਏ ਸ਼ਾਹ ਨੇ ਕਿਹਾ ਕਿ ਨੱਡਾ ਦੀ ਸੁਰੱਖਿਆ ਲਈ ਜ਼ਿੰਮੇਵਾਰ ਆਈਪੀਐਸ ਅਧਿਕਾਰੀਆਂ ਨੂੰ ਸੰਮਨ ਜਾਰੀ ਕਰਕੇ ਬੁਲਾਉਣ ਦਾ ਅਧਿਕਾਰ ਕੇਂਦਰ ਕੋਲ ਹੈ।
Amit Shah
ਉਹਨਾਂ ਕਿਹਾ ਕਿ ਟੀਐਮਸੀ ਨੂੰ ਕੇਂਦਰ ਸਰਕਾਰ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਨਿਯਮਾਂ ਨੂੰ ਦੇਖਣਾ ਚਾਹੀਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਬੰਗਾਲ ਵਿਚ ਭਾਜਪਾ ਸਰਕਾਰ ਆਉਂਦੀ ਹੈ ਤਾਂ ਸੂਬੇ ਦੀ ਅਗਵਾਈ ਕੋਈ ‘ਧਰਤੀ ਪੁੱਤਰ’ ਹੀ ਕਰੇਗਾ।